View Details << Back

ਪਰਾਲੀ ਸਾੜਨ ਵਾਲਿਆਂ ਨੂੰ ਕੀਤਾ 1.67 ਲੱਖ ਰੁਪਏ ਜੁਰਮਾਨਾ

  ਜਲੰਧਰ : ਜ਼ਿਲ੍ਹੇ 'ਚ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਦੇ ਯਤਨਾਂ ਦੇ ਬਾਵਜੂਦ ਕਿਸਾਨ ਪਰਾਲੀ ਪ੍ਰਬੰਧਨ ਲਈ ਆਧੁੁਨਿਕ ਤਕਨੀਕ ਦੀ ਵਰਤੋਂ ਕਰਨ ਲਈ ਸਹਿਮਤ ਨਹੀਂ ਹੋ ਰਹੇ। ਪਰਾਲੀ ਸਾੜਨ ਦੇ ਮਾਮਲੇ 778 ਤੱਕ ਪੁੱਜ ਚੁੱਕੇ ਹਨ। ਜ਼ਿਲ੍ਹੇ 'ਚ ਝੋਨਾ ਕਟਾਈ ਤੋਂ ਬਾਅਦ ਮੰਡੀਆਂ 'ਚ ਪਹੁੰਚ ਚੁੱਕਾ ਹੈ। ਕਿਸਾਨਾਂ ਨੇ ਕਣਕ ਤੇ ਆਲੂ ਲਾਉਣ ਲਈ ਖੇਤ ਤਿਆਰ ਕਰ ਕਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਹਵਾਲੇ ਕਰਨ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਹਵਾ 'ਚ ਜ਼ਹਿਰੀਲੇ ਕਣਾਂ ਦੀ ਮਾਤਰਾ ਵਧਣ ਨਾਲ ਲੋਕ ਬਿਮਾਰ ਹੋਣ ਲੱਗੇ ਹਨ। ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ ਵਧ ਚੁੱਕੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ 778 ਤੱਕ ਪੁੱਜ ਚੁੱਕੀ ਹੈ। ਇਕ ਦੋਸ਼ੀ ਖਿਲਾਫ ਮਾਮਲਾ ਦਰਜ ਹੋ ਚੁੱਕਾ ਹੈ। ਜ਼ਿਲ੍ਹੇ 'ਚ ਪਰਾਲੀ ਸਾੜਨ ਵਾਲਿਆ ਨੂੰ ਪ੍ਰਸ਼ਾਸ਼ਨ ਨੇ 1,67500 ਰੁਪਏ ਜੁਰਮਾਨਾ ਕੀਤਾ ਹੈ। ਹਾਲਾਂਕਿ ਕਿਸੇ ਕਿਸਾਨ ਦੀ ਜ਼ਮੀਨ ਦਾ ਲਾਲ ਅੰਦਰਾਜ ਕਰਨ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸਵੈਸੇਵੀ ਸੰਗਠਨਾਂ ਦਾ ਸਹਿਯੋਗ ਲੈਣ ਲੱਗਾ ਹੈ।
  ਖਾਸ ਖਬਰਾਂ