View Details << Back

ਸਿਸੋਦੀਆ ਤੋਂ ਬਾਅਦ ਗੋਪਾਲ ਰਾਏ ਸਮੇਤ AAP ਦੇ ਦਰਜਨਾਂ ਵਿਧਾਇਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, ਸੌਰਭ ਭਾਰਦਵਾਜ ਦਾ ਦਾਅਵਾ

  Delhi Excise Policy Scam : ਸੀਬੀਆਈ ਅੱਜ ਯਾਨੀ ਸੋਮਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਉਜ਼ ਐਵੀਨਿਊ ਕੋਰਟ 'ਚ ਪੇਸ਼ ਕਰੇਗੀ। ਸਿਸੋਦੀਆ ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ 'ਚ ਐਤਵਾਰ ਸ਼ਾਮ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੋਂ ਕਰੀਬ 8 ਘੰਟੇ ਪੁੱਛਗਿੱਛ ਕੀਤੀ ਸੀ।

ਹਾਲਾਂਕਿ ਪੁੱਛਗਿੱਛ ਦੌਰਾਨ ਸਿਸੋਦੀਆ ਸੀਬੀਆਈ ਦੇ ਸਵਾਲਾਂ ਦਾ ਸਹੀ ਜਵਾਬ ਨਹੀਂ ਦੇ ਸਕੇ। ਉਪ ਮੁੱਖ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਗਏ, ਜਿੱਥੇ ਉਨ੍ਹਾਂ ਨੇ ਭਾਜਪਾ 'ਤੇ ਕਈ ਦੋਸ਼ ਲਗਾਏ। ਆਮ ਆਦਮੀ ਪਾਰਟੀ ਦੇ ਆਗੂ ਅੱਜ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ।

ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਪਾਰਟੀ ਦੇ ਕਰੀਬ 80 ਫੀਸਦ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਸੋਦੀਆ ਤੋਂ ਬਾਅਦ ਗੋਪਾਲ ਰਾਏ ਸਮੇਤ ਆਮ ਆਦਮੀ ਪਾਰਟੀ ਦੇ ਅੱਧੀ ਦਰਜਨ ਵਿਧਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਸਥਾ ਦੇ ਹਰ ਅਹਿਮ ਵਿਅਕਤੀ ਨੂੰ ਕੇਂਦਰ ਸਰਕਾਰ ਨੇ ਸਲਾਖਾਂ ਪਿੱਛੇ ਡੱਕ ਦਿੱਤਾ ਹੈ।
  ਖਾਸ ਖਬਰਾਂ