View Details << Back

Haryana Nooh Violence : ਨੂਹ ਹਿੰਸਾ 'ਚ ਦੋ ਪੁਲਿਸ ਮੁਲਾਜ਼ਮਾਂ ਸਮੇਤ 5 ਦੀ ਮੌਤ, ਮੁੱਖ ਮੰਤਰੀ ਨੇ ਪ੍ਰਗਟਾਇਆ ਵੱਡੀ ਸਾਜ਼ਿਸ਼ ਦਾ ਖਦਸ਼ਾ

  Haryana: ਹਰਿਆਣਾ ਦੇ ਨੂਹ ਵਿੱਚ ਹੋਈ ਹਿੰਸਾ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਨੂਹ ਵਿੱਚ ਸਥਿਤੀ ਦਾ ਜਾਇਜ਼ਾ ਲਿਆ। ਇਸ ਬੈਠਕ 'ਚ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਪੁਲਸ ਅਤੇ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਮੌਜੂਦ ਸਨ।


ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਨੂਹ ਸਮੇਤ ਹਰ ਪਾਸੇ ਸਥਿਤੀ ਆਮ ਵਾਂਗ ਹੈ। ਇਸ ਹਿੰਸਾ ਵਿੱਚ ਹੁਣ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਦੋ ਹੋਮਗਾਰਡ ਜਵਾਨ ਅਤੇ ਤਿੰਨ ਆਮ ਲੋਕ ਸ਼ਾਮਲ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਪਥਰਾਅ ਅਤੇ ਹਿੰਸਾ ਵਿੱਚ 15 ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ ਹਨ। ਇਸ ਘਟਨਾ ਪਿੱਛੇ ਸੋਚੀ ਸਮਝੀ ਸਾਜ਼ਿਸ਼ ਹੋਣ ਦਾ ਅੰਦਾਜ਼ਾ ਲਗਾਉਂਦੇ ਹੋਏ ਮੁੱਖ ਮੰਤਰੀ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ।
  ਖਾਸ ਖਬਰਾਂ