View Details << Back

ਬਲਦੇਵ ਸਿੰਘ ਮਾਨ ਸੁਨਾਮ ਹਲਕੇ ਤੋਂ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

  ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਸੁਨਾਮ ਵਿਧਾਨ ਸਭਾ ਹਲਕੇ ਤੋਂ ਅਗਾਮੀ ਵਿਧਾਨ ਸਭਾ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੀ ਪੁਸ਼ਟੀ ਨੌਜਵਾਨ ਅਕਾਲੀ ਆਗੂ ਤੇ ਪੀਆਰਟੀਸੀ ਦੇ ਸਾਬਕਾ ਉਪ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਨੇ ਕੀਤੀ। ਸ. ਮਾਨ 1985 'ਚ ਸੁਰਜੀਤ ਸਿੰਘ ਬਰਨਾਲਾ ਦੀ ਵਜਾਰਤ 'ਚ ਖ਼ੁਰਾਕ ਤੇ ਸਪਲਾਈ ਮੰਤਰੀ ਰਹਿ ਚੁੱਕੇ ਹਨ। ਦੱਸਣਯੋਗ ਹੈ ਕਿ ਬਲਦੇਵ ਸਿੰਘ ਮਾਨ ਦਿੜ੍ਹਬਾ ਵਿਧਾਨ ਸਭਾ ਹਲਕੇ ਨਾਲ ਸਬੰਧ ਰੱਖਦੇ ਹਨ, ਦਿੜ੍ਹਬਾ ਹਲਕਾ 2012 'ਚ ਅਨੂਸੂਚਿਤ ਜਾਤੀ ਲਈ ਰਾਖਵਾਂ ਹੋ ਜਾਣ ਕਾਰਨ ਬਲਦੇਵ ਸਿੰਘ ਮਾਨ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪੀਪਲਜ਼ ਪਾਰਟੀ ਆਫ ਪੰਜਾਬ ਦੇ ਉਮੀਦਵਾਰ ਵਜੋਂ ਚੋਣ ਲੜੇ ਤੇ ਹਾਰ ਗਏ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਥੀ ਰਹੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਤੋਂ ਕਿਨਾਰਾ ਕਰ ਲੈਣ ਤੋਂ ਬਾਅਦ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਸੁਨਾਮ ਹਲਕੇ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਵਜੋਂ ਚੋਣ ਲੜਣਗੇ, ਉਂਜ ਢੀਂਡਸਾ ਪਰਿਵਾਰ ਮੌਜੂਦਾ ਸਮੇਂ ਵੀ ਸੁਨਾਮ ਹਲਕੇ ਅੰਦਰ ਚੰਗਾ ਪ੍ਰਭਾਵ ਰੱਖਦਾ ਹੈ।
  ਖਾਸ ਖਬਰਾਂ