View Details << Back

ਕੇਜਰੀਵਾਲ ਨੂੰ ਮਿਲਣ ਲਈ 'ਭਗਵੰਤ ਮਾਨ' ਦਿੱਲੀ ਰਵਾਨਾ

  ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸ਼ੁੱਕਰਵਾਰ ਸਵੇਰੇ ਦਿੱਲੀ ਲਈ ਰਵਾਨਾ ਹੋਏ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਹੁੰ ਚੁੱਕ ਸਮਾਰੋਹ ਲਈ ਉਹ ਅੱਜ ਸ਼ਾਮ ਤੱਕ ਤਾਰੀਖ਼ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਸ਼ਨੀਵਾਰ ਨੂੰ ਉਹ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਇਸ ਤੋਂ ਬਾਅਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ 'ਚ ਸਹੁੰ ਚੁੱਕਣਗੇ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਰਸਮੀ ਤੌਰ 'ਤੇ ਅੱਜ ਦਿੱਲੀ 'ਚ ਅਰਵਿੰਦ ਕੇਜਰੀਵਾਲ ਨਾਲ ਦੁਪਿਹਰ ਬਾਅਦ ਮੀਟਿੰਗ ਹੋਵੇਗੀ। ਇਸ ਗੱਲ ਦੀ ਵੀ ਪੂਰੀ ਸੰਭਾਵਨਾ ਹੈ ਕਿ ਭਗਵੰਤ ਮਾਨ ਖਟਕੜ ਕਲਾਂ 'ਚ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਹੀ ਸਹੁੰ ਚੁੱਕ ਸਕਦੇ ਹਨ।
  ਖਾਸ ਖਬਰਾਂ