View Details << Back

ਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਬੈਠਕ, ਚੋਣ ਨਤੀਜਿਆਂ ’ਤੇ ਹੋਵੇਗਾ ਮੰਥਨ

  ਆਮ ਆਦਮੀ ਪਾਰਟੀ ਨੂੰ ਪ੍ਰਚੰਡ ਬਹੁਮਤ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 14 ਮਾਰਚ ਨੂੰ ਕੋਰ ਕਮੇਟੀ ਦੀ ਬੈਠਕ ਬੁਲਾ ਲਈ ਹੈ। ਚੰਡੀਗੜ੍ਹ ਦੇ ਪਾਰਟੀ ਮੁੱਖ ਦਫ਼ਤਰ ਵਿਚ ਦੁਪਹਿਰ 2 ਵਜੇ ਹੋਣ ਵਾਲੀ ਇਸ ਬੈਠਕ ਵਿਚ ਚੋਣ ਨਤੀਜਿਆਂ ’ਤੇ ਮੰਥਨ ਕੀਤਾ ਜਾਵੇਗਾ। ਖਾਸ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਕਰਾਰੀ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਜਾਵੇਗੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਕੇਵਲ 3 ਵਿਧਾਨ ਸਭਾ ਖੇਤਰਾਂ ਤੋਂ ਹੀ ਜਿੱਤ ਮਿਲੀ ਹੈ। ਉੱਥੇ ਹੀ, ਗਠਜੋੜ ਸਹਿਯੋਗੀ ਬਹੁਜਨ ਸਮਾਜ ਪਾਰਟੀ ਨੂੰ ਕੇਵਲ 1 ਸੀਟ ’ਤੇ ਹੀ ਸੰਤੁਸ਼ਟ ਹੋਣਾ ਪਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਮਜੀਠਾ, ਬੰਗਾ ਅਤੇ ਦਾਖਾ ਵਿਧਾਨ ਸਭਾ ਖੇਤਰ ਤੋਂ ਜਿੱਤ ਮਿਲੀ ਹੈ ਤਾਂ ਬਹੁਜਨ ਸਮਾਜ ਪਾਰਟੀ ਕੇਵਲ ਨਵਾਂਸ਼ਹਿਰ ਦੇ ਦੁਰਗ ਨੂੰ ਹੀ ਫਤਿਹ ਕਰ ਸਕੀ ਹੈ। ਇਹ ਆਲਮ ਤਦ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਬਿਗਲ ਵੱਜਣ ਤੋਂ ਪਹਿਲਾਂ ਹੀ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਸ਼੍ਰੋਮਣੀ ਅਕਾਲੀ ਦਲ-ਬਸਪਾ ਹੀ ਇਕਲੌਤਾ ਅਜਿਹਾ ਗਠਜੋੜ ਸੀ, ਜਿਸ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਪੂਰੀ ਸੂਚੀ ਜਾਰੀ ਕੀਤੀ। ਨਾਲ ਹੀ, ਪ੍ਰਚਾਰ ਮੁਹਿੰਮ ਦਾ ਵੀ ਆਗਾਜ਼ ਕੀਤਾ।
  ਖਾਸ ਖਬਰਾਂ