View Details << Back

ਦਿੱਲੀ ਅੱਗ ਹਾਦਸਾ: ਘਟਨਾ ਦਾ ਜਾਇਜ਼ਾ ਲੈਣ ਪੁੱਜੇ ਕੇਜਰੀਵਾਲ, ਮ੍ਰਿਤਕ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ

  ਦਿੱਲੀ ਦੇ ਗੋਕੁਲਪੁਰੀ ਇਲਾਕੇ 'ਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ 60 ਤੋਂ ਜ਼ਿਆਦਾ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਦੀ ਲਪੇਟ 'ਚ ਆਏ ਸਾਰੇ 7 ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਜਰੀਵਾਲ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ।
ਮੁੱਖ ਮੰਤਰੀ ਕੇਜਰੀਵਾਲ ਨੇ ਗੋਕੁਲਪੁਰੀ ਵਿਚ ਅੱਗ ਲੱਗਣ ਦੀ ਘਟਨਾ ਨੂੰ ਬਹੁਤ ਦੁਖਦ ਦੱਸਿਆ। ਉਹ ਮੌਕੇ 'ਤੇ ਪੁੱਜੇ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਕਈ ਲੋਕਾਂ ਨੇ ਆਪਣੇ ਘਰ ਅਤੇ ਰਿਸ਼ਤੇਦਾਰ ਗੁਆਏ ਹਨ। ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਅਤੇ ਜਿਨ੍ਹਾਂ ਦੇ ਘਰ ਸੜ ਗਏ ਹਨ ਉਨ੍ਹਾਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਣਗੇ।
ਦੱਸ ਦੇਈਏ ਕਿ ਬੀਤੀ ਰਾਤ ਕਰੀਬ 1 ਵਜੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ ਵਿਚ ਅੱਗ ਲੱਗਣ ਦੀ ਸੂਚਨਾ ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੂੰ ਮਿਲੀ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ ਕਾਬੂ ਪਾਉਣ 'ਚ ਕਾਫੀ ਸਮਾਂ ਲੱਗ ਗਿਆ। ਸਵੇਰੇ 4 ਵਜੇ ਦੇ ਕਰੀਬ ਅੱਗ 'ਤੇ ਕਾਬੂ ਪਾਇਆ ਗਿਆ ਪਰ ਇਸ ਵਿਚ 7 ​​ਲੋਕਾਂ ਦੀ ਜਾਨ ਚਲੀ ਗਈ। ਫਾਇਰ ਬ੍ਰਿਗੇਡ ਨੇ ਮੌਕੇ ਤੋਂ ਸਾਰੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਹੈ।
  ਖਾਸ ਖਬਰਾਂ