View Details << Back

ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਹਲਫ਼ਦਾਰੀ ਸਮਾਗਮ ਵਿੱਚ ਪੁੱਜਣ ਦਾ ਸੱਦਾ

  ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ 16 ਮਾਰਚ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪੁੱਜਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਤੋਂ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਪੁਰਸ਼ਾਂ ਨੂੰ ਉਸ ਦਿਨ ਵਿਸ਼ੇਸ਼ ਤੌਰ ’ਤੇ ‘ਬਸੰਤੀ’(ਪੀਲੀ)ਦਸਤਾਰ/ਪਗੜੀ ਬੰਨ੍ਹਣ ਅਤੇ ਮਹਿਲਾਵਾਂ ਨੂੰ ਪੀਲਾ ਦੁਪੱਟਾ/ਸ਼ਾਲ ਪਾ ਕੇ ਆਉਣ ਦੀ ਅਪੀਲ ਕੀਤੀ ਹੈ। ਹਲਫ਼ਦਾਰੀ ਸਮਾਗਮ ਨਵਾਸ਼ਹਿਰ ਜ਼ਿਲ੍ਹੇ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ।
  ਖਾਸ ਖਬਰਾਂ