View Details << Back

ਹਾਈ ਕੋਰਟ ਨੇ ਮੁਸਲਿਮ ਕੁੜੀਆਂ ਦੀ ਪਟੀਸ਼ਨ ਕੀਤੀ ਖਾਰਜ, ਕਿਹਾ- ਹਿਜਾਬ ਇਸਲਾਮ 'ਚ ਜ਼ਰੂਰੀ ਨਹੀਂ

  ਕਰਨਾਟਕ ਹਾਈ ਕੋਰਟ ਨੇ ਮੰਗਲਵਾਰ ਨੂੰ ਜਮਾਤ 'ਚ ਹਿਜਾਬ ਪਹਿਨਣ ਦੀ ਮਨਜ਼ੂਰੀ ਮੰਗਣ ਦੇ ਸੰਬੰਧ 'ਚ ਮੁਸਲਿਮ ਕੁੜੀਆਂ ਵਲੋਂ ਦਾਇਰ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ। ਹਾਈ ਕੋਰਟ ਨੇ ਕਿਹਾ ਕਿ ਇਸਲਾਮ ਧਰਮ 'ਚ ਹਿਜਾਬ ਪਹਿਨਣਾ ਜ਼ਰੂਰੀ ਨਹੀਂ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਰਿਤੂਰਾਜ ਅਵਸਥੀ, ਜਸਟਿਸ ਕ੍ਰਿਸ਼ਨ ਐੱਸ. ਦੀਕਸ਼ਤ ਅਤੇ ਜੱਜ ਜੇ.ਐੱਮ. ਕਾਜੀ ਦੀ ਬੈਂਚ ਨੂੰ ਉਡੁਪੀ ਦੀਆਂ ਕੁੜੀਆਂ ਦੀ ਪਟੀਸ਼ਨ ਦੀ ਸੁਣਵਾਈ ਲਈ ਗਠਿਤ ਕੀਤਾ ਗਿਆ ਸੀ। ਇਨ੍ਹਾਂ ਕੁੜੀਆਂ ਵਲੋਂ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਜਮਾਤ 'ਚ ਸਕੂਲੀ ਯੂਨੀਫਾਰਮ ਦੇ ਨਾਲ-ਨਾਲ ਹਿਜਾਬ ਪਹਿਨਣ ਦੀ ਮਨਜ਼ੂਰੀ ਦਿੱਤੀ ਜਾਵੇ, ਕਿਉਂਕਿ ਇਹ ਉਨ੍ਹਾਂ ਦੀ ਧਾਰਮਿਕ ਆਸਥਾ ਦਾ ਹਿੱਸਾ ਹੈ।
ਦੱਸਣਯੋਗ ਹੈ ਕਿ 25 ਫਰਵਰੀ 2022 ਨੂੰ ਹੀ ਕਰਨਾਟਕ ਹਾਈ ਕੋਰਟ 'ਚ ਸੁਣਵਾਈ ਪੂਰੀ ਹੋ ਗਈ ਸੀ ਅਤੇ ਹਾਈ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਹਿਜਾਬ ਵਿਵਾਦ ਨੂੰ ਲੈ ਕੇ ਕਰਨਾਟਕ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਪਹਿਲੀ ਸੁਣਵਾਈ 8 ਫਰਵਰੀ 2022 ਨੂੰ ਕੀਤੀ ਸੀ। ਫਿਰ 9 ਫਰਵਰੀ 2022 ਨੂੰ ਸਿੰਗਲ ਬੈਂਚ ਨੇ ਮਾਮਲੇ ਨੂੰ ਵੱਡੀ ਬੈਂਚ 'ਚ ਭੇਜ ਦਿੱਤਾ। ਇਸ ਤੋਂ ਬਾਅਦ 10 ਫਰਵਰੀ ਨੂੰ 2022 ਨੂੰ 3 ਜੱਜਾਂ ਦੀ ਬੈਂਚ ਨੇ ਸੁਣਵਾਈ ਸ਼ੁਰੂ ਕੀਤੀ ਅਤੇ ਅਗਲੇ ਆਦੇਸ਼ ਤੱਕ ਵਿਦਿਆਰਥੀਆਂ ਦੀ ਧਾਰਮਿਕ ਪੌਸ਼ਾਕ 'ਤੇ ਰੋਕ ਲਗਾ ਦਿੱਤੀ ਸੀ।
  ਖਾਸ ਖਬਰਾਂ