View Details << Back

ਪੀ.ਐੱਮ. ਮੋਦੀ ਨਾਲ ਸਕੌਟ ਮੌਰੀਸਨ ਕਰਨਗੇ ਵਾਰਤਾ, ਯੂਕ੍ਰੇਨ ਸਮੇਤ ਇਹਨਾ ਮੁੱਦਿਆਂ 'ਤੇ ਹੋਵੇਗੀ ਚਰਚਾ

  ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 21 ਮਾਰਚ ਨੂੰ ਪ੍ਰਸਤਾਵਿਤ ਆਨਲਾਈਨ ਸਿਖਰ ਸੰਮੇਲਨ ਦੌਰਾਨ ਯੂਕ੍ਰੇਨ ਦੀ ਮੌਜੂਦਾ ਸਥਿਤੀ ਅਤੇ ਭਾਰਤ-ਪ੍ਰਸ਼ਾਂਤ ਖੇਤਰ 'ਤੇ ਇਸ ਦੇ ਪ੍ਰਭਾਵ ਬਾਰੇ ਚਰਚਾ ਕਰਨਗੇ। ਮੌਰੀਸਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਿਖਰ ਸੰਮੇਲਨ ਦੌਰਾਨ, ਦੁਵੱਲੇ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਹੋਰ ਡੂੰਘਾ ਕਰਨ ਦੇ ਨਾਲ-ਨਾਲ ਨਵੇਂ ਆਰਥਿਕ ਮੌਕਿਆਂ ਦੀ ਖੋਜ ਕਰਨ ਲਈ ਚਰਚਾ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਅਸੀਂ ਯੂਕ੍ਰੇਨ ਦੀ ਮੌਜੂਦਾ ਸਥਿਤੀ ਅਤੇ ਇੰਡੋ-ਪੈਸੀਫਿਕ ਖੇਤਰ ਅਤੇ ਮਿਆਂਮਾਰ 'ਤੇ ਪੈਣ ਵਾਲੇ ਇਸ ਦੇ ਪ੍ਰਭਾਵ ਸਮੇਤ ਖੇਤਰੀ ਅਤੇ ਬਹੁਪੱਖੀ ਮੁੱਦਿਆਂ 'ਤੇ ਚਰਚਾ ਕਰਾਂਗੇ। ਮੌਰੀਸਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਮਜ਼ਬੂਤ ਸਬੰਧ ਆਪਸੀ ਸਮਝ ਅਤੇ ਵਿਸਵਾਸ 'ਤੇ ਆਧਾਰਿਤ ਹਨ ਅਤੇ ਹਿੰਦ-ਪ੍ਰਸ਼ਾਂਤ ਖੇਤਰ 'ਤੇ ਦੋਹਾਂ ਪੱਖਾਂ ਦਾ ਸਮਾਨ ਦ੍ਰਿਸ਼ਟੀਕੋਣ ਹੈ।
  ਖਾਸ ਖਬਰਾਂ