View Details << Back

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ ਹਾਊਸਿੰਗ ਬੋਰਡ ਦੇ ਨਵੇਂ ਦਫ਼ਤਰ ਤੇ ICCC ਦਾ ਕੀਤਾ ਉਦਘਾਟਨ

  ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ 'ਚ ਹਾਊਸਿੰਗ ਬੋਰਡ ਦੇ ਨਵੇਂ ਦਫਤਰ ਅਤੇ ਇੰਟੀਗ੍ਰੇਟਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦਾ ਉਦਘਾਟਨ ਕੀਤਾ। ਅਮਿਤ ਸ਼ਾਹ ਨੇ ਅਰਬਨ ਪਾਰਕਸੈਕਟਰ-17 'ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਪ੍ਰੋਗਰਾਮ 'ਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਚੰਡੀਗੜ੍ਹ ਦੇ ਮੇਅਰ ਸ਼੍ਰੀਮਤੀ ਸਰਬਜੀਤ ਕੌਰ ਅਤੇ ਕੇਂਦਰੀ ਗ੍ਰਹਿ ਸਕੱਤਰ ਵੀ ਹਾਜ਼ਰ ਸਨ।ਕੇਂਦਰੀ ਗ੍ਰਹਿ ਮੰਤਰੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਆਧੁਨਿਕ ਵਿਸ਼ਵ ਦੇ ਇਤਿਹਾਸ ਵਿਚ ਚੰਡੀਗੜ੍ਹ ਦੇਸ਼ ਦਾ ਸਭ ਤੋਂ ਵਿਕਸਤ ਸ਼ਹਿਰ ਹੈ। ਚੰਡੀਗੜ੍ਹ ਭਾਰਤ ਦੇ ਉਨ੍ਹਾਂ ਕੁਝ ਸ਼ਹਿਰਾਂ 'ਚੋਂ ਇਕ ਹੈ ਜੋ ਸੰਗਠਿਤ ਕਰਕੇ ਬਣਾਇਆ ਗਿਆ ਹੈ। ਸ਼ਾਹ ਨੇ ਕਿਹਾ ਕਿ ਜਦੋਂ ਅਸੀਂ ਛੋਟੇ ਸੀ ਤਾਂ ਗੁਜਰਾਤ ਦੇ ਬੱਚਿਆਂ ਨੂੰ ਦੱਸਿਆ ਗਿਆ ਸੀ ਕਿ ਚੰਡੀਗੜ੍ਹ ਇਕ ਯੋਜਨਾਬੱਧ ਅਤੇ ਦੇਖਣ ਯੋਗ ਸ਼ਹਿਰ ਹੈ। ਚੰਡੀਗੜ੍ਹ ਨੂੰ ਦੇਖ ਕੇ ਇਹ ਮਹਿਸੂਸ ਹੁੰਦਾ ਹੈ ਕਿ ਇਸ ਦਾ ਡਿਜ਼ਾਈਨ ਬਹੁਤ ਹੀ ਬਾਰੀਕੀ ਨਾਲ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਦੋਂ ਕੋਈ ਸ਼ਹਿਰ ਬਣਦਾ ਅਤੇ ਵਿਕਸਤ ਹੁੰਦਾ ਹੈ ਤਾਂ ਸਮੇਂ ਦੇ ਨਾਲ ਇਸ ਦੀਆਂ ਲੋੜਾਂ ਵੀ ਬਦਲ ਜਾਂਦੀਆਂ ਹਨ ਤੇ ਜੋ ਸਮੇਂ ਦੇ ਨਾਲ ਨਹੀਂ ਬਦਲਦਾ ਉਹ ਆਪਣੇ-ਆਪ ਨੂੰ ਢੁੱਕਵਾਂ ਨਹੀਂ ਰੱਖ ਸਕਦਾ। ਸ਼ਾਹ ਨੇ ਕਿਹਾ ਕਿ ਅੱਜ ਮੈਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿਲੋਂ ਵਧਾਈ ਦੇਣਾ ਚਾਹਾਂਗਾ ਕਿ ਇਸ ਨੇ ਬਦਲਾਅ ਦੇ ਨਾਲ ਚੱਲਣ ਦਾ ਸਿਲਸਿਲਾ ਬਣਾਇਆ ਹੈ। ਇਹ ਸਿਲਸਿਲਾ ਸਿਰਫ਼ ਸ਼ਹਿਰੀ ਸਹੂਲਤਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਸ ਵਿਚ ਸੁਰੱਖਿਆ, ਵਾਤਾਵਰਨ ਸੁਰੱਖਿਆ ਅਤੇ ਚੰਡੀਗੜ੍ਹ ਦੇ ਨਵੇਂ ਮਿਸ਼ਰਤ ਸੱਭਿਆਚਾਰ ਨੂੰ ਸੰਭਾਲਿਆ ਗਿਆ ਹੈ।ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਆਉਣ ਵਾਲੇ ਸਮੇਂ ਵਿਚ ਦੇਸ਼ ਦਾ ਸਭ ਤੋਂ ਅਨੁਸ਼ਾਸਿਤ ਅਤੇ ਆਧੁਨਿਕ ਸ਼ਹਿਰ ਬਣਨ ਜਾ ਰਿਹਾ ਹੈ। ਅੱਜ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਨ੍ਹਾਂ ਵਿਚ ਸਿੱਖਿਆ, 6 ਪਿੰਡਾਂ ਨੂੰ ਜਲ ਸਪਲਾਈ, ਉਦਯੋਗਿਕ ਖੇਤਰ 'ਚ ਬੱਸ ਡਿਪੂਆਂ ਦੀ ਉਸਾਰੀ ਤੇ ਲੜਕਿਆਂ ਅਤੇ ਲੜਕੀਆਂ ਲਈ ਹੋਸਟਲਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਕੰਮ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਬਣਾਉਣਾ ਹੈ।
  ਖਾਸ ਖਬਰਾਂ