View Details << Back

G20 Summit: White House statement before Biden's visit to India, said - We are also together to make the G20 Summit a success.

  ਵਾਸ਼ਿੰਗਟਨ : ਭਾਰਤ 9 ਅਤੇ 10 ਸਤੰਬਰ ਨੂੰ ਦਿੱਲੀ ਵਿੱਚ ਜੀ-20 ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਜਿਸ ਲਈ ਸਾਰੀਆਂ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰਤ ਜੀ-20 ਸੰਮੇਲਨ ਲਈ ਆਪਣੇ ਮਹਿਮਾਨਾਂ ਦਾ ਸਵਾਗਤ ਕਰਨ ਲਈ ਤਿਆਰ ਹੈ।

ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਰਾਸ਼ਟਰਪਤੀ ਜੋਅ ਬਾਇਡਨ ਦੇ ਗਲੋਬਲ ਸਿਖਰ ਸੰਮੇਲਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਵਿਚ ਸ਼ਾਮਲ ਹੋਣ ਲਈ ਨਵੀਂ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ ਅਮਰੀਕਾ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਭਾਰਤ ਜੀ-20 ਸੰਮੇਲਨ ਦੀ ਸਫਲ ਮੇਜ਼ਬਾਨੀ ਕਰੇ।

ਬਾਇਡਨ ਅਧਿਕਾਰਤ ਸੈਸ਼ਨ ਵਿੱਚ ਹੋਣਗੇ ਸ਼ਾਮਲ

ਤੁਹਾਨੂੰ ਦੱਸ ਦੇਈਏ ਕਿ ਭਾਰਤ 9 ਅਤੇ 10 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਸਾਲਾਨਾ G20 ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। 80 ਸਾਲਾ ਜੋ ਬਾਇਡਨ ਜੀ-20 ਨੇਤਾਵਾਂ ਦੇ ਸੰਮੇਲਨ (ਜੀ-20 ਸਿਖਰ ਸੰਮੇਲਨ ਦਿੱਲੀ) ਵਿਚ ਸ਼ਾਮਲ ਹੋਣ ਲਈ ਵੀਰਵਾਰ ਨੂੰ ਨਵੀਂ ਦਿੱਲੀ ਪਹੁੰਚਣਗੇ।
  LATEST UPDATES