View Details << Back    

ਕੇਂਦਰ ਸਰਕਾਰ ਦਾ ਸੂਬਾ ਸਰਕਾਰਾਂ ਦੇ ਅਧਿਕਾਰਾਂ ’ਤੇ ਇਕ ਹੋਰ ਹਮਲਾ, ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਚਿਤਾਵਨੀ

  
  
Share
  ਪੰਜਾਬੀ ਜਾਗਰਣ ਬਿਊਰੋ, ਚੰਡੀਗਡ਼੍ਹ : ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਸਲਾਹ ਕੀਤੇ ਬਿਨਾਂ ਆਪਹੁਦਰੇ ਢੰਗ ਨਾਲ ਬਿਜਲੀ ਸੋਧ ਬਿੱਲ-2022 ਸੰਸਦ ਵਿਚ ਪੇਸ਼ ਕਰਨ ਦੀ ਜੋਰਦਾਰ ਮੁਖਾਲਫ਼ਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉਤੇ ਇਕ ਹੋਰ ਡਾਕਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਦੇ ਖਿਲਾਫ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ।” ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੈਕਟਰ ਨਾਲ ਸਬੰਧਤ ਕੋਈ ਵੀ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਪਰ ਉਸ ਨੇ ਇਸ ਗੱਲ ਦੀ ਭੋਰਾ ਪ੍ਰਵਾਹ ਨਹੀਂ ਕੀਤੀ ਜੋ ਸਿੱਧੇ ਤੌਰ ਉਤੇ ਸੰਘੀ ਢਾਂਚੇ ਉਤੇ ਹਮਲਾ ਹੈ। ਮੁੱਖ ਮੰਤਰੀ ਨੇ ਸਵਾਲ ਕਰਦੇ ਹੋਏ ਕਿਹਾ ਕਿ ਜਦੋਂ ਸੂਬੇ ਆਪਣੇ ਨਾਗਰਿਕਾਂ ਲਈ ਬਿਜਲੀ ਦੀ ਵਿਵਸਥਾ ਆਪਣੇ ਪੱਧਰ ਉਤੇ ਕਰਦੇ ਹਨ ਤਾਂ ਫੇਰ ਉਨ੍ਹਾਂ ਦਾ ਪੱਖ ਕਿਉਂ ਨਹੀਂ ਸੁਣਿਆ ਜਾ ਰਿਹਾ।
  LATEST UPDATES