View Details << Back    

Salman Rushdie Attacked: ਘੰਟਿਆਂ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ 'ਤੇ ਹਨ ਸਲਮਾਨ ਰਸ਼ਦੀ, ਪੁਲਿਸ ਨੇ ਦੋਸ਼ੀ ਦੀ ਕੀਤੀ ਪਛਾਣ

  
  
Share
  ਨਿਊਯਾਰਕ ਪੁਲਿਸ ਨੇ ਸਲਮਾਨ ਰਸ਼ਦੀ 'ਤੇ ਹਮਲਾ ਕਰਨ ਵਾਲੇ ਸ਼ੱਕੀ ਦੀ ਪਛਾਣ ਕਰ ਲਈ ਹੈ। ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਰਾਹੀਂ ਦਿੱਤੀ ਜਾਣਕਾਰੀ ਅਨੁਸਾਰ ਹਮਲਾਵਰ ਦਾ ਨਾਮ ਹਾਦੀ ਮਾਤਰ ਹੈ ਅਤੇ ਉਹ ਫੇਅਰਵਿਊ, ਨਿਊਜਰਸੀ ਦਾ ਰਹਿਣ ਵਾਲਾ ਹੈ। ਹਾਲਾਂਕਿ ਹਮਲੇ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਜਰੀ ਦੇ ਘੰਟਿਆਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਨਿਊਯਾਰਕ ਪੁਲਿਸ ਕਮਾਂਡਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਪੀਕਰ ਰਸ਼ਦੀ ਸਵੇਰੇ 10.47 ਵਜੇ ਦੇ ਕਰੀਬ ਇਕ ਸਮਾਗਮ ਵਿੱਚ ਸਨ।ਜਿੱਥੇ ਪਹਿਲਾਂ ਤੋਂ ਮੌਜੂਦ ਹਮਲਾਵਰ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦੀ ਗਰਦਨ ਅਤੇ ਪੇਟ 'ਤੇ ਗੰਭੀਰ ਸੱਟਾਂ ਲੱਗੀਆਂ। ਘਟਨਾ ਦੇ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਡਾਕਟਰ ਨੇ ਮੁੱਢਲੀ ਸਹਾਇਤਾ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਹੈਲੀਕਾਪਟਰ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ।
  LATEST UPDATES