View Details << Back    

PM Narendra Modi 24 ਅਗਸਤ ਨੂੰ ਆਉਣਗੇ ਪੰਜਾਬ, ਲੁਧਿਆਣਾ ਦੇ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ

  
  
Share
  ਲੁਧਿਆਣਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ 24 ਅਗਸਤ ਨੂੰ ਮੁੱਲਾਂਪੁਰ, ਲੁਧਿਆਣਾ ਦਾ ਦੌਰਾ ਕਰਨਗੇ। ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਜੋ ਰਾਜ ਵਿੱਚ ਕਿਫਾਇਤੀ ਕੈਂਸਰ ਦੇ ਇਲਾਜ ਨੂੰ ਉਤਸ਼ਾਹਿਤ ਕਰੇਗਾ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਮੰਗਲਵਾਰ ਨੂੰ ਇਸ ਵੱਕਾਰੀ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਸਕੱਤਰ ਨੂੰ ਜਾਣਕਾਰੀ ਦਿੰਦਿਆਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਿਪਟੀ ਡਾਇਰੈਕਟਰ ਪ੍ਰੋ. ਅਸ਼ੀਸ਼ ਗੁਲੀਆ ਨੇ ਦੱਸਿਆ ਕਿ ਕੇਂਦਰ ਵਿੱਚ ਹੁਣ ਤੱਕ ਲਗਭਗ 300 ਮਰੀਜ਼ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ 300 ਬੈੱਡਾਂ ਦੀ ਸਮਰੱਥਾ ਵਾਲੀ ਸਿਹਤ ਸੰਸਥਾ ਹੈ ਜੋ ਮੌਜੂਦਾ ਸਮੇਂ ਅੰਸ਼ਕ ਤੌਰ 'ਤੇ ਕੰਮ ਕਰ ਰਹੀ ਹੈ। ਇਸ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਂਟਿਵ ਓਨਕੋਲੋਜੀ, ਅਨੈਸਥੀਸੀਆ ਅਤੇ ਪੈਲੀਏਟਿਵ ਕੇਅਰ ਦੇ ਓ.ਪੀ.ਡੀਜ਼ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਿਸਮ ਦੇ ਕੈਂਸਰ ਦੇ ਪ੍ਰਬੰਧਨ ਲਈ ਐਮ.ਆਰ.ਆਈ., ਸੀ.ਟੀ., ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ, ਐਲ.ਆਈ.ਐਨ.ਏ.ਸੀ. ਆਰ.ਟੀ., ਬ੍ਰੈਕੀਥੈਰੇਪੀ ਵਰਗੀਆਂ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ। ਡਾ. ਗੁਲੀਆ ਨੇ ਵੱਖ-ਵੱਖ ਜਾਂਚਾਂ ਦੀ ਰਿਪੋਰਟਿੰਗ ਲਈ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨਿਊ ਚੰਡੀਗੜ੍ਹ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਦਰਮਿਆਨ ਆਪਸੀ ਤਾਲਮੇਲ ਬਾਰੇ ਵੀ ਜਾਣਕਾਰੀ ਦਿੱਤੀ। ਮੌਜੂਦਾ ਸਮੇਂ ਸੈਂਟਰ ਵਿੱਚ ਬਾਇਓਪਸੀ ਅਤੇ ਸੁਪਰਫਿਸੀਅਲ ਸਰਜਰੀਆਂ ਲਈ ਕੀਮੋਥੈਰੇਪੀ ਅਤੇ ਮਾਮੂਲੀ ਓ.ਟੀ. ਵਾਸਤੇ ਡੇਅ ਕੇਅਰ ਦੀ ਸਹੂਲਤ ਵੀ ਉਪਲੱਬਧ ਹੈ। ਇਸ ਸੰਸਥਾ ਦਾ ਬਾਕੀ ਹਿੱਸਾ ਲਗਭਗ 6 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਸਾਰੇ 300 ਬੈੱਡ ਕਾਰਜਸ਼ੀਲ ਹੋ ਜਾਣਗੇ ਜਿਸ ਨਾਲ ਨਾ ਸਿਰਫ ਪੰਜਾਬ ਤੋਂ ਬਲਕਿ ਵੱਖ-ਵੱਖ ਗੁਆਂਢੀ ਸੂਬਿਆਂ ਜਿਵੇਂ ਜੰਮੂ ਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਕੈਂਸਰ ਦੇ ਇਲਾਜ ਲਈ ਵਿਸ਼ਵ ਪੱਧਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
  LATEST UPDATES