View Details << Back    

ਬੀਐੱਸਐੱਫ ਨੂੰ ਮਿਲੀ ਵੱਡੀ ਸਫ਼ਲਤਾ ; ਹਿੰਦ-ਪਾਕਿ ਕੌਮਾਂਤਰੀ ਸਰਹੱਦ ਦੇ ਫਿਰੋਜ਼ਪੁਰ ਸੈਕਟਰ ਤੋਂ ਮਾਰੂ ਹਥਿਆਰਾਂ ਦੀ ਵੱਡੀ ਖੇਪ ਬਰਾਮਦ

  
  
Share
  ਫਿਰੋਜ਼ਪੁਰ : ਹਿੰਦ ਪਾਕਿ ਕੌਮਾਂਤਰੀ ਸਰਹੱਦ ਦੇ ਫਿਰੋਜ਼ਪੁਰ ਸੈਕਟਰ ਤੋਂ ਸਰਹੱਦੀ ਸੁਰੱਖਿਆ ਬਲ ਨੇ ਮਾਰੂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਬੀਐਸਐਫ ਵੱਲੋਂ ਬਰਾਮਦ ਕੀਤੇ ਹਥਿਆਰਾਂ ਵਿਚ ਤਿੰਨ ਏਕੇ ਸੀਰੀਜ਼ ਦੀਆਂ ਰਾਈਫਲਾਂ, 6 ਮੈਗਜ਼ੀਨ , ਚਾਰ ਮੈਗਜ਼ੀਨਾਂ ਵਾਲੀਆਂ 2 ਐਮ3 ਸਬ-ਮਸ਼ੀਨ ਗਨ , ਦੋ ਪਿਸਤੌਲਾਂ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਹੱਦੀ ਸੁਰੱਖਿਆ ਬਲ ਦੇ ਸੂਤਰਾਂ ਨੇ ਦੱਸਿਆ ਕਿ ਦੇਸ਼ ਦੀਆਂ ਉੱਚ ਸੂਹੀਆ ਏਜੰਸੀਆਂ ਨੂੰ ਇਤਲਾਹ ਮਿਲੀ ਸੀ ਕਿ ਪਾਕਿਸਤਾਨ ਵੱਲੋਂ ਭਾਰਤ ਦੇ ਸਰਹੱਦੀ ਖੇਤਰ ਵਿੱਚ ਹਥਿਆਰਾਂ ਦਾ ਜ਼ਖ਼ੀਰਾ ਜਮਾਂ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਵਿਚ ਮੰਗਲਵਾਰ ਤੜਕੇ ਹਿੰਦ ਪਾਕ ਕੌਮਾਂਤਰੀ ਸਰਹੱਦ ਦੇ ਫਿਰੋਜ਼ਪੁਰ ਸੈਕਟਰ 'ਚ ਸਰਹੱਦੀ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਸਰਚ ਕੀਤੀ ਜਾ ਰਹੀ ਸੀ ਤਾਂ ਗਸ਼ਤ ਦੌਰਾਨ ਅਸਲਾ ਹਥਿਆਰਾਂ ਦਾ ਇੱਕ ਭੰਡਾਰ ਬਰਾਮਦ ਕੀਤਾ ਹੈ।
  LATEST UPDATES