View Details << Back    

SIT ਵੱਲੋਂ ਤਿੰਨ ਘੰਟੇ ਪੁੱਛਗਿੱਛ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ- ਧਿਆਨ ਭਟਕਾਉਣ ਲਈ ਭੇਜੇ ਸੰਮਨ

  
  
Share
  ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੇ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਸੁਖਬੀਰ ਸਵੇਰੇ 11 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਆਫਿਸਰ ਇੰਸਟੀਚਿਊਟ ਪਹੁੰਚੇ। ਇੱਥੇ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਐੱਸਆਈਟੀ ਨੇ ਸੁਖਬੀਰ ਤੋਂ ਪੁੱਛਗਿੱਛ ਕੀਤੀ। ਸੂਤਰਾਂ ਮੁਤਾਬਕ ਐੱਸਆਈਟੀ ਨੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਗੋਲ਼ੀ ਕਿਸ ਦੇ ਆਦੇਸ਼ ’ਤੇ ਚਲਾਈ ਗਈ ਸੀ, ਕਿਉਂਕਿ ਗੋਲ਼ੀਕਾਂਡ ਸਮੇਂ ਗ੍ਰਹਿ ਵਿਭਾਗ ਸੁਖਬੀਰ ਬਾਦਲ ਸੰਭਾਲ ਰਹੇ ਸਨ। ਸੁਖਬੀਰ ਤੋਂ ਹੁਣ 14 ਸਤੰਬਰ ਨੂੰ ਮੁਡ਼ ਪੁੱਛਗਿੱਛ ਕੀਤੀ ਜਾਵੇਗੀ।
  LATEST UPDATES