View Details << Back    

ਅਹਿਮ ਖ਼ਬਰ ! ਇਹ ਸ਼ਰਤਾਂ ਪੂਰੀਆਂ ਕਰਨ ਵਾਲੇ ਕੱਚੇ ਮੁਲਾਜ਼ਮ ਹੀ ਹੋਣਗੇ ਪੱਕੇ, ਪੰਜਾਬ ਕੈਬਨਿਟ ਮੀਟਿੰਗ 'ਚ ਹੋਇਆ ਵੱਡਾ ਫ਼ੈਸਲਾ

  
  
Share
  ਚੰਡੀਗਡ਼੍ਹ : ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸਰਕਾਰ (Punjab Govt) ਵੱਲੋਂ ਇਕ ਵਿਸ਼ੇਸ਼ ਕਾਡਰ ਬਣਾਇਆ ਜਾਵੇਗਾ। ਇਹ ਫ਼ੈਸਲਾ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਿਚ ਹੋਈ ਮੀਟਿੰਗ ’ਚ ਲਿਆ ਗਿਆ। ਸਰਕਾਰ ਦੀ ਇਸ ਨੀਤੀ ਨੂੰ ਲੈ ਕੇ ‘ਜਾਗਰਣ’ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਸਰਕਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਐਕਟ ਨਹੀਂ ਬਲਕਿ ਨੀਤੀ ਲਿਆਏਗੀ ਅਤੇ ਇਸ ਦੇ ਲਈ ਵੱਖਰਾ ਕਾਡਰ ਬਣਾਇਆ ਜਾਵੇਗਾ। ਮੁੱਖ ਮੰਤਰੀ ਦਫਤਰ ਦੇ ਬੁਲਾਰ ਅਨੁਸਾਰ ਗਰੁੱਪ ਸੀ ਅਤੇ ਗਰੁੱਪ ਡੀ ਦੀਆਂ ਅਸਾਮੀਆਂ ਦੀ ਕਮੀ ਹੋਣ ਕਾਰਨ ਇਨ੍ਹਾਂ ਅਸਾਮੀਆਂ ’ਤੇ ਠੇਕੇ ਅਤੇ ਅਸਥਾਈ ਤੌਰ ’ਤੇ ਮੁਲਾਜ਼ਮਾਂ ਨੂੰ ਭਰਤੀ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਕੁਝ ਅਹੁਦਿਆਂ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਦਸ ਸਾਲ ਤੋਂ ਵੱਧ ਸਮਾਂ ਬੀਤ ਚੁਕਾ ਹੈ। ਕੈਬਨਿਟ ਦਾ ਤਰਕ ਸੀ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ ਨਵੀਂ ਭਰਤੀ ਕਰਨਾ ਅਨਿਆਂ ਹੋਵੇਗਾ। ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਰਾਜ ਸਰਕਾਰ ਨੇ ਭਾਰਤੀ ਸੰਵਿਧਾਨ ਦੀ ਦੂਸਰੀ ਸੂਚੀ ’ਚ ਦਰਜ ਧਾਰਾ 162 ਤਹਿਤ ਐਡਹਾਕ, ਠੇਕਾ, ਡੇਲੀਵੇਜ਼, ਵਰਕ ਚਾਰਜ ਅਤੇ ਅਸਥਾਈ ਮੁਲਾਜ਼ਮਾਂ ਦੀ ਭਲਾਈ ਦੀ ਨੀਤੀ ਬਣਾਈ ਹੋਈ ਹੈ ਜਿਸ ਨਾਲ ਅਜਿਹੇ ਮੁਲਾਜ਼ਮਾਂ ਨੂੰ ਅਵਿਸ਼ਵਾਸ ਦੇ ਮਾਹੌਲ ਦਾ ਸਾਹਮਣਾ ਨਾ ਕਰਨਾ ਪਏ ਅਤੇ ਉਨ੍ਹਾਂ ਦੀ ਨੌਕਰੀ ਸੁਰੱਖਿਅਤ ਰਹੇ। ਰਾਜ ਸਰਕਾਰ ਨੇ ਯੋਜਤਾਵਾਂ ਪੂਰੀ ਕਰਨ ਵਾਲੇ ਅਜਿਹੇ ਇੱਛੁਕ ਅਤੇ ਯੋਗ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ 58 ਸਾਲ ਦੀ ਉਮਰ ਤਕ ਵਿਸ਼ੇਸ਼ ਕਾਡਰ ਵਿਚ ਪਾ ਕੇ ਪੱਕੇ ਕਰਨ ਦਾ ਨੀਤੀਗਤ ਫ਼ੈਸਲਾ ਕੀਤਾ ਹੈ। ਸਿਰਫ ਪੰਜਾਬ ਦੇ ਪ੍ਰਬੰਧਕੀ ਵਿਭਾਗਾਂ ਵਿਚ ਗਰੁੱਪ ਸੀ ਅਤੇ ਗਰੁੱਪ ਡੀ ਦੇ ਅਹੁਦਿਆਂ ਲਈ ਬਣਾਈ ਗਈ ਇਸ ਨੀਤੀ ਨਾਲ 9 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਹੋਵੇਗਾ।
  LATEST UPDATES