View Details << Back    

ਅੰਮ੍ਰਿਤਸਰ 'ਚ ਡੇਰਾ ਸਮਰਥਕਾਂ ਤੇ ਨਿਹੰਗਾਂ ਵਿਚਾਲੇ ਝੜਪ ਤੋਂ ਬਾਅਦ DGP ਨੇ ਲਿਆ ਘਟਨਾ ਸਥਾਨ ਦਾ ਜਾਇਜ਼ਾ

  
  
Share
  ਅੰਮ੍ਰਿਤਸਰ : Dera Beas Followers and Nihangs Clash : ਪੰਜਾਬ 'ਚ ਰਾਧਾ ਸੁਆਮੀ ਡੇਰਾ ਬਿਆਸ ਤੇ ਨਿਹੰਗਾਂ ਦੇ ਸਮਰਥਕਾਂ ਵਿਚਾਲੇ ਹੋਏ ਖ਼ੂਨੀ ਟਕਰਾਅ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਐਤਵਾਰ ਰਾਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਜਾਇਜ਼ਾ ਲਿਆ। ਇਸ ਮੌਕੇ ਬਾਰਡਰ ਜ਼ੋਨ ਦੇ ਆਈਜੀ ਮਨੀਸ਼ ਚਾਵਲਾ, ਐਸਐਸਪੀ (ਦਿਹਾਤੀ) ਸਵਪਨਾ ਸ਼ਰਮਾ ਨੇ ਡੀਜੀਪੀ ਨੂੰ ਹਰ ਪਹਿਲੂ ਤੋਂ ਜਾਣੂ ਕਰਵਾਇਆ। ਫਿਲਹਾਲ ਪੁਲਿਸ ਨੇ ਕਿਸੇ ਵੀ ਧਿਰ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਹੈ। ਪਤਾ ਲੱਗਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਲਾਈਨ ਦੇਹਾਤੀ 'ਚ ਪੁਲਿਸ ਅਧਿਕਾਰੀਆਂ ਨੇ ਕੀਤੀ ਬੈਠਕ ਸੋਮਵਾਰ ਸਵੇਰੇ ਇਸੇ ਘਟਨਾ ਨੂੰ ਲੈ ਕੇ ਪੁਲਿਸ ਲਾਈਨ ਦੇਹਾਤੀ 'ਚ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਜਾਰੀ ਰਹੀ। ਜ਼ਿਕਰਯੋਗ ਹੈ ਕਿ ਗਾਵਾਂ ਦਾ ਡੇਰਾ ਪ੍ਰੇਮੀਆਂ ਦੀ ਜ਼ਮੀਨ 'ਚ ਵੜਨ 'ਤੇ ਇਹ ਵਿਵਾਦ ਹੋਇਆ ਸੀ। ਡੇਰਾ ਪ੍ਰੇਮੀਆਂ ਨੇ ਸਮਝਿਆ ਕਿ ਨਿਹੰਗ ਆਪਣੀਆਂ ਗਾਵਾਂ ਨੂੰ ਲੈ ਕੇ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਵੜ ਆਏ ਹਨ।
  LATEST UPDATES