View Details << Back    

Daler Mehndi Case: ਕਬੂਤਰਬਾਜ਼ੀ ਮਾਮਲੇ 'ਚ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਸਜ਼ਾ 'ਤੇ ਲਗਾਈ ਰੋਕ

  
  
Share
  ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਬੂਤਰਬਾਜ਼ੀ ਮਾਮਲੇ 'ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ 'ਤੇ ਰੋਕ ਲਾ ਦਿੱਤੀ ਹੈ। ਜੁਲਾਈ ਵਿੱਚ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਮਹਿੰਦੀ ਦੀ ਸਜ਼ਾ ਖ਼ਿਲਾਫ਼ ਦਾਇਰ ਅਪੀਲ ਨੂੰ ਖਾਰਜ ਕਰ ਦਿੱਤਾ ਸੀ, ਜਿਸ ਮਗਰੋਂ ਉਸ ਨੂੰ ਜੇਲ੍ਹ ਜਾਣਾ ਪਿਆ ਸੀ। 16 ਮਾਰਚ 2018 ਨੂੰ ਪਟਿਆਲਾ ਦੀ ਹੇਠਲੀ ਅਦਾਲਤ ਨੇ ਉਸ ਨੂੰ ਮਨੁੱਖੀ ਤਸਕਰੀ ਦੇ 19 ਸਾਲ ਪੁਰਾਣੇ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਸੀ। ਸਜ਼ਾ ਦੇ ਇਸ ਫੈਸਲੇ ਵਿਰੁੱਧ ਦਲੇਰ ਮਹਿੰਦੀ ਨੇ ਵਧੀਕ ਸੈਸ਼ਨ ਜੱਜ, ਪਟਿਆਲਾ ਸਾਹਮਣੇ ਅਪੀਲ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ। ਚਾਰ ਸਾਲ ਅਪੀਲ 'ਤੇ ਸੁਣਵਾਈ ਤੋਂ ਬਾਅਦ ਵਧੀਕ ਸੈਸ਼ਨ ਜੱਜ ਨੇ ਜੁਲਾਈ 'ਚ ਦਲੇਰ ਮਹਿੰਦੀ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਅਤੇ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਦਿੱਤਾ। ਅਪੀਲ ਖਾਰਜ ਕਰਨ ਦੇ ਇਸ ਫੈਸਲੇ ਖਿਲਾਫ਼ ਹੁਣ ਦਲੇਰ ਮਹਿੰਦੀ ਨੇ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ।
  LATEST UPDATES