View Details << Back    

ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜੀ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਸ਼ਿਕਾਇਤ

  
  
Share
  ਚੰਡੀਗੜ੍ਹ: ਪੰਜਾਬ ਵਿਜੀਲੈਂਸ ਵੱਲੋਂ ਕਾਂਗਰਸ ਦੇ ਸਾਬਕਾ ਮੰਤਰੀਆਂ, ਵਿਧਾਇਕਾਂ 'ਤੇ ਕਾਨੂੰਨੀ ਸ਼ਿਕੰਜਾ ਕੱਸੇ ਜਾਣ 'ਤੇ ਕਾਂਗਰਸੀ ਆਗੂਆਂ ਵਿਚ ਤਰਥੱਲੀ ਮਚੀ ਹੋਈ ਹੈ। ਕਾਂਗਰਸ ਸਰਕਾਰ ਦੌਰਾਨ ਬੁੱਲ੍ਹੇ ਲੁੱਟਣ ਵਾਲੇ ਆਗੂ ਵਿਜੀਲੈਂਸ ਦੀ ਕਾਰਵਾਈ ਕਾਰਨ ਡਰੇ ਹੋਏ ਹਨ। ਵਿਜਿਲੈਂਸ ਹੁਣ ਤਕ ਤਤਕਾਲੀ ਕਾਂਗਰਸ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਖਿਲਾਫ਼ ਕੇਸ ਦਰਜ ਕਰ ਚੁੱਕੀ ਹੈ ਤੇ ਆਉਣ ਵਾਲੇ ਦਿਨਾਂ 'ਚ ਹੋਰਨਾਂ ਆਗੂਆਂ ਦੀ ਪੈੜ ਵੀ ਨੱਪ ਸਕਦੀ ਹੈ। ਸੂਤਰ ਦੱਸਦੇ ਹਨ ਕਿ ਸਾਬਕਾ ਮੁੱਕ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਏ ਗਏ ਫੈਸਲਿਆਂ ਦੀਆਂ ਫਾਈਲਾਂ ਵੀ ਸਰਕਾਰ ਜਾਂਚਣ ਲੱਗੀ ਹੋਈ ਹੈ। ਕਿੱਟ ਖਰੀਦਣ ਦੇ ਮਾਮਲੇ 'ਚ ਹੋਈ ਕਥਿਤ ਹੇਰਾਫੇਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ, ਖੇਡ ਵਿਭਾਗ ਦੇ ਆਹਲਾ ਅਧਿਕਾਰੀਆਂ ਨੂੰ ਸ਼ਿਕਾਇਤਾਂ ਪੁੱਜ ਚੁੱਕੀਆਂ ਹਨ। ਜਲੰਧਰ ਜ਼ਿਲ੍ਹੇ ਨਾਲ ਸਬੰਧਤ ਕਈ ਖਿਡਾਰੀਆਂ ਨੇ ਮੁੱਖ ਮੰਤਰੀ ਤੇ ਖੇਡ ਵਿਭਾਗ ਦੇ ਉੱਚ-ਅਧਿਕਾਰੀਆਂ ਨੂੰ ਸ਼ਿਕਾਇਤ ਭੇਜ ਕੇ ਕਿੱਟ ਘੁਟਾਲੇ ਦੀ ਜਾਂਚ ਦੀ ਮੰਗ ਕੀਤੀ ਹੈ।
  LATEST UPDATES