View Details << Back    

gujarat : ਅਹਿਮਦਾਬਾਦ 'ਚ ਇਮਾਰਤ ਦੀ 7ਵੀਂ ਮੰਜ਼ਿਲ 'ਚ ਲੱਗੀ ਭਿਆਨਕ ਅੱਗ, ਲੜਕੀ ਦੀ ਮੌਤ

  
  
Share
  ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹੀਬਾਗ ਇਲਾਕੇ 'ਚ ਸਥਿਤ ਇਕ ਇਮਾਰਤ ਦੀ ਸੱਤਵੀਂ ਮੰਜ਼ਿਲ 'ਚ ਭਿਆਨਕ ਅੱਗ ਲੱਗ ਗਈ। ਇਮਾਰਤ 'ਚ ਅੱਗ ਲੱਗਣ ਕਾਰਨ ਇਕ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ 15 ਫਾਇਰ ਟੈਂਡਰ ਅੱਗ ਬੁਝਾਉਣ 'ਚ ਲੱਗੇ ਹੋਏ ਹਨ ਪਰ ਅਜੇ ਤੱਕ ਅੱਗ ਬੁਝਾਈ ਨਹੀਂ ਜਾ ਸਕੀ ਹੈ। ਇਸ ਦੇ ਨਾਲ ਹੀ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਲੋਕ ਘਰਾਂ ਦੀਆਂ ਖਿੜਕੀਆਂ ਵਿੱਚੋਂ ਆਪਣੀ ਜਾਨ ਬਚਾਉਣ ਲਈ ਤਰਲੇ ਕਰ ਰਹੇ ਹਨ। ਨਾਬਾਲਗ ਦੀ ਦਰਦਨਾਕ ਮੌਤ ਇਹ ਭਿਆਨਕ ਅੱਗ ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ 'ਚ ਆਰਚਿਡ ਗ੍ਰੀਨ ਫਲੈਟ ਦੀ ਸੱਤਵੀਂ ਮੰਜ਼ਿਲ 'ਤੇ ਲੱਗੀ। ਅੱਗ ਲੱਗਣ ਤੋਂ ਬਾਅਦ ਇੱਕ ਪਰਿਵਾਰ ਦੇ 5 ਮੈਂਬਰ ਘਰੋਂ ਨਿਕਲ ਗਏ ਸਨ ਪਰ ਇੱਕ ਨਾਬਾਲਗ ਘਰ ਵਿੱਚ ਹੀ ਫਸ ਗਿਆ ਸੀ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਨਾਬਾਲਗ ਨੂੰ ਜ਼ਿੰਦਾ ਬਾਹਰ ਕੱਢਿਆ ਪਰ ਬੁਰੀ ਤਰ੍ਹਾਂ ਝੁਲਸਣ ਕਾਰਨ ਨਾਬਾਲਗ ਦੀ ਮੌਤ ਹੋ ਗਈ।
  LATEST UPDATES