View Details << Back    

ਨਿਰਵਿਘਨ ਬਿਜਲੀ ਸਪਲਾਈ ਲਈ 109 ਕਰੋੜ ਰੁਪਏ ਨਾਲ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ ਡਿੰਪਾ

  
  
Share
  ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਅਤੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਇਲੈਕਟ੍ਰੀਸਿਟੀ ਕਮੇਟੀ ਦੀ ਵਿਸ਼ੇਸ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਲਈ 109 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨਾਂ੍ਹ ਦੱਸਿਆ ਕਿ ਇਸ ਕੰਮ ਲਈ 60 ਫੀਸਦੀ ਰਾਸ਼ੀ ਕੇਂਦਰ ਸਰਕਾਰ ਅਤੇ 40 ਫੀਸਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਉਨਾਂ੍ਹ ਦੱਸਿਆ ਕਿ ਇਸ ਸਕੀਮ ਤਹਿਤ ਪਿੰਡ ਧਰਦਿਓ ਵਿਖੇ ਬਿਜਲੀ ਘਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਫੋਕਲ ਪੁਆਇੰਟ ਤਰਨਤਾਰਨ, ਝਬਾਲ, ਕੱਚਾ ਪੱਕਾ ਅਤੇ ਅਮਰਕੋਟ ਵਿਖੇ ਬਣੇ ਬਿਜਲੀ ਘਰਾਂ 'ਚ 20 ਮੈਗਾਵਾਟ ਦੇ ਨਵੇਂ ਟ੍ਾਂਸਫਾਰਮਰ ਲਗਾਏ ਜਾਣਗੇ। ਉਨਾਂ੍ਹ ਦੱਸਿਆ ਕਿ ਇਸ ਸਕੀਮ ਤਹਿਤ ਪੁਰਾਣੀਆਂ ਤਾਰਾਂ ਤੇ ਕੇਬਲਾਂ ਨੂੰ ਬਦਲਕੇ ਨਵੀਆਂ ਮੋਟੀਆਂ ਕੇਬਲਾਂ ਅਤੇ ਤਾਰਾਂ ਵੀ ਪਾਈਆਂ ਜਾਣਗੀਆਂ ਅਤੇ ਇਹ ਕੰਮ 2 ਮਹੀਨਿਆਂ ਵਿਚ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਬਿਜਲੀ ਦੀ ਨਿਰਵਿਘਨ ਤੇ ਨਿਰੰਤਰ ਸਪਲਾਈ ਮਿਲ ਸਕੇ।
  LATEST UPDATES