View Details << Back    

ਰਾਜਪਾਲ ਤੇ ਮੁੱਖ ਮੰਤਰੀ ਮੁੜ ਆਹਮੋ-ਸਾਹਮਣੇ; CM ਮਾਨ ਦਾ ਇਕ ਹੋਰ ਤਿੱਖਾ ਪਲਟਵਾਰ, ਦੇਖੋ VIDEO

  
  
Share
  ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਫੈਸਲੇ ਚੁਣੇ ਹੋਏ ਲੋਕ ਲੈਣ, ਨਾ ਕਿ ਚੋਣਵੇਂ...। ਮੁੱਖ ਮੰਤਰੀ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਨਾਂ ਲਏ ਬਿਨਾਂ ਕਿਹਾ ਕਿ ਅਸੀਂ ਜਲਦ ਹੀ ਉਨ੍ਹਾਂ ਨਾਲ ਵੀ ਸਬੰਧ ਸੁਧਾਰਾਂਗੇ। ਕਈ ਵਾਰ ਲੋਕ ਕਿਸੇ ਦੇ ਕਹਿਣੇ 'ਚ ਵੀ ਆ ਜਾਂਦੇ ਹਨ। ਮੁੱਖ ਮੰਤਰੀ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਧਾਇਕਾਂ ਲਈ ਚੱਲ ਰਹੇ ਸਿਖਲਾਈ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਚੁਣੇ ਹੋਏ ਲੋਕਾਂ ਤੋਂ ਉਮੀਦਾਂ ਹਨ ਪਰ ਜਿਸ ਤਰ੍ਹਾਂ ਸਾਡੇ ਵੱਲੋਂ ਬਣਾਏ ਕਾਨੂੰਨਾਂ ਨੂੰ ਰੋਕਿਆ ਜਾ ਰਿਹਾ ਹੈ, ਅਸੀਂ ਵੀ ਉਸੇ ਕਾਨੂੰਨ ਦਾ ਸਹਾਰਾ ਲੈ ਕੇ ਜਵਾਬ ਦੇਣਾ ਜਾਣਦੇ ਹਾਂ। ਕਾਨੂੰਨ ਅਸੀਂ ਵੀ ਜਾਣਦੇ ਹਾਂ। ਰਾਜਪਾਲ ਦੇ ਪੱਤਰ ਦਾ ਮੁੱਖ ਮੰਤਰੀ ਨੇ ਦਿੱਤਾ ਜਵਾਬ ਜ਼ਿਕਰਯੋਗ ਹੈ ਕਿ ਬੀਤੇ ਦਿਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕੁਝ ਮੁੱਦੇ ਉਠਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਇਨ੍ਹਾਂ 'ਤੇ ਜਵਾਬ ਦਿੱਤਾ ਜਾਵੇ, ਨਹੀਂ ਤਾਂ ਉਹ ਕਾਨੂੰਨੀ ਸਲਾਹ ਲੈਣਗੇ। ਰਾਜਪਾਲ ਦੀ ਇਸ ਟਿੱਪਣੀ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਉਨ੍ਹਾਂ ਦਾ ਨਾਂ ਲਏ ਬਿਨਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਿਸ ਕਾਨੂੰਨ ਦੀ ਗੱਲ ਕਰ ਰਹੇ ਹਨ, ਉਸ ਬਾਰੇ ਸਾਨੂੰ ਵੀ ਪਤਾ ਹੈ।
  LATEST UPDATES