View Details << Back    

ਅੰਮ੍ਰਿਤਪਾਲ ਅੱਜ ਕਰ ਸਕਦੈ ਸਰੰਡਰ, ਦਰਬਾਰ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਪੁਲਿਸ ਫੋਰਸ ਤਾਇਨਾਤ

  
  
Share
  ਬਠਿੰਡਾ : 'ਵਾਰਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਦੀ ਅਫਵਾਹ ਤੋਂ ਬਾਅਦ ਇਥੇ ਭਾਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਤਖਤ ਸ੍ਰੀ ਦਮਦਮਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਉੱਪਰ ਉਸ ਨੇ ਕਰੜੀ ਨਾਕਾਬੰਦੀ ਕਰ ਲਈ ਹੈ। ਭਰੋਸੇ ਜੋਗ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਇਨਪੁਟ ਮਿਲੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆ ਸਕਦੇ ਹਨ। ਇਸ ਤੋਂ ਬਾਅਦ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਵੀ ਤਲਵੰਡੀ ਸਾਬੋ ਪੁੱਜ ਗਏ ਹਨ। ਪੁਲਿਸ ਵੱਲੋਂ ਵਹੀਕਲਾਂ ਦੀ ਜਾਂਚ ਕੀਤੀ ਜਾ ਰਹੀ ਹੈ। ਭਰੋਸੇਜੋਗ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਜਾਣਕਾਰੀ ਮਿਲੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚ ਕੇ ਆਪਣੇ-ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕਰ ਸਕਦੇ ਹਨ। ਇਸੇ ਕਾਰਨ ਹੀ ਦਰਬਾਰ ਸਾਹਿਬ ਦੇ ਨੇੜੇ ਵੀ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
  LATEST UPDATES