View Details << Back    

Sidhu Moosewala Murder Case : ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਮਾਸਟਰਮਾਈਂਡ ਸਚਿਨ ਬਿਸ਼ਨੋਈ, ਫਰਜ਼ੀ ਪਾਸਪੋਰਟ ਜ਼ਰੀਏ ਹੋਇਆ ਸੀ ਫ਼ਰਾਰ

  
  
Share
  Sidhu Moosewala murder case : ਨਵੀਂ ਦਿੱਲੀ, ਏਐੱਨਆਈ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ (Sidhu Moosewala Murder Case) ਦਾ ਮੁਲਜ਼ਮ ਤੇ ਮਾਸਟਰਮਾਈਂਡ ਸਚਿਨ ਬਿਸ਼ਨੋਈ (Sachin Bishnoi) ਨੂੰ ਭਾਰਤ ਲਿਆਂਦਾ ਗਿਆ ਹੈ। ਬਿਸ਼ਨੋਈ ਨੂੰ ਦਿੱਲੀ ਪੁਲਿਸ (Delhi Police) ਦਾ ਸਪੈਸ਼ਲ ਸੈੱਲ ਅਜ਼ਰਬਾਈਜਾਨ (Azerbaijan) ਦੀ ਰਾਜਧਾਨੀ ਬਾਕੂ ਤੋਂ ਲਿਆਇਆ ਹੈ। ਸਪੈਸ਼ਲ ਸੀਪੀ ਐੱਚਜੀਐੱਸ ਧਾਲੀਵਾਲ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਚਿਨ ਬਿਸ਼ਨੋਈ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਜ਼ਿਕਰਯੋਗ ਹੈ ਕਿ ਸਚਿਨ ਬਿਸ਼ਨੋਈ, ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਕੁਝ ਦਿਨ ਪਹਿਲਾਂ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਫਰਾਰ ਹੋ ਗਿਆ ਸੀ। ਹੁਣ ਸਚਿਨ ਦੇ ਭਾਰਤ ਆਉਣ 'ਤੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਸਚਿਨ ਬਿਸ਼ਨੋਈ ਨੂੰ ਹਾਲ ਹੀ 'ਚ ਅਰਜ਼ਬਾਈਜਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸਚਿਨ ਨੇ ਭਾਰਤ 'ਚ ਰਹਿ ਕੇ ਹੀ ਮੂਸੇਵਾਲਾ ਹੱਤਿਆਕਾਂਡ ਦੀ ਪਲਾਨਿੰਗ ਕੀਤੀ ਤੇ ਫਿਰ ਦਿੱਲੀਓਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ।
  LATEST UPDATES