View Details << Back    

ਛੱਲੀਆਂ ਵੇਚਣ ਵਾਲੇ ਨੂੰ ਕਾਂਗਰਸ ਪਾਰਟੀ 'ਚ ਲੈ ਲਵਾਂਗੇ ਪ੍ਰੰਤੂ ਕੈਪਟਨ ਨੂੰ ਨਹੀਂ ਕਿਉਂਕਿ ਉਨ੍ਹਾਂ ਲਈ ਪਾਰਟੀ ਦੇ ਦਰਵਾਜ਼ੇ ਹਨ ਬੰਦ : ਰਾਜਾ ਵੜਿੰਗ

  
  
Share
  ਰਾਜਪੁਰਾ : ਕਾਂਗਰਸ ਪਾਰਟੀ ਵੱਲੋਂ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਦੀ ਅਗਵਾਈ ਵਿੱਚ ਰੱਖੇ ਗਏ ਸਮਾਰੋਹ ਦੌਰਾਨ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ, ਜਿਨ੍ਹਾਂ ਵੱਲੋਂ ਇੱਕ ਨਿਜ਼ੀ ਪੈਲੇਸ ਵਿੱਚ ਕਾਂਗਰਸ ਪਾਰਟੀ ਅਹੁੱਦੇਦਾਰਾਂ ਤੇ ਵਰਕਰਾਂ ਦੇ ਰੱਖੇ ਇਕੱਠ ਦੌਰਾਨ ਚਰਚਾ ਪੰਜਾਬ ਦੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੋੜਾ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ਼, ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਬਲਾਕ ਕਾਂਗਰਸ ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ,ਸਾਬਕਾ ਸੀHਮੀਤ ਪ੍ਰਧਾਨ ਅਮਨਦੀਪ ਸਿੰਘ ਨਾਗੀ, ਕੌਸਲਰ ਜਗਨੰਦਨ ਗੁਪਤਾ, ਗੁਰਪ੍ਰੀਤ ਸਿੰਘ ਬਿੱਟੂ ਨਲਾਸ, ਸੁਖਵਿੰਦਰ ਸਿੰਘ ਸੁੱਖਾ ਸਮੇਤ ਵੱਡੀ ਗਿੱਣਤੀ ਗਿੱਣਤੀ ਵਿੱਚ ਕਾਂਗਰਸੀ ਪਾਰਟੀ ਆਗੂ ਤੇ ਵਰਕਰ ਹਾਜਰ ਸਨ। ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਦੀ ਅਗਵਾਈ ਵਿੱਚ ਅੱਜ ਚਰਚਾ ਪੰਜਾਬ ਦੀ ਪ੍ਰੋਮਰਾਮ ਦੀ ਸ਼ੁਰੂਆਤ ਰਾਜਪੁਰਾ ਤੋਂ ਕੀਤੀ ਹੈ ਤੇ ਇਸ ਤੋਂ ਪਹਿਲਾਂ ਵੀ ਇੱਕ ਪ੍ਰੋਗਰਾਮ ਦੀ ਸ਼ੁਰੂਆਤ ਇਥੋਂ ਹੀ ਕੀਤੀ ਗਈ ਸੀ ਤੇ ਜਿਸ ਨੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਸੀ ਅਤੇ ਹਰਦਿਆਲ ਸਿੰਘ ਕੰਬੋਜ਼ ਦੇ ਨੁਕਤੇ ਪਾਰਟੀ ਦੇ ਲਈ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਸਰ ਵੱਡੇ ਇਕੱਠਾ ਦੌਰਾਨ ਲੀਡਰ ਆਪਣਾ ਭਾਸ਼ਣ ਕਰਕੇ ਚਲੇ ਜਾਂਦੇ ਹਨ ਪਰ ਵਰਕਰਾਂ ਦੇ ਮਨ੍ਹਾਂ ਵਿੱਚ ਸਵਾਲ ਦਬ ਕੇ ਰਹਿ ਜਾਂਦੇ ਹਨ। ਪਰ ਉਹ ਅੱਜ ਵਰਕਰਾਂ ਦੇ ਦਿਲ੍ਹਾਂ ਦੀ ਅਵਾਜ਼ ਸੁਣਨ ਦੇ ਲਈ ਪਹੁੰਚੇ ਹਨ। ਇਸ ਤੋਂ ਬਾਅਦ ਪੰਜਾਬ ਸੂਬੇ ਅੰਦਰ 117 ਵਿਧਾਨ ਸਭਾ ਹਲਕਿਆਂ ਵਿੱਚ ਚਰਚਾ ਪੰਜਾਬ ਦੀ ਤਹਿਤ ਵਰਕਰ ਮਿਲਣੀ ਪ੍ਰੋਗਰਾਮ ਕੀਤੇ ਜਾਣੇ ਹਨ।
  LATEST UPDATES