View Details << Back    

ਅਰਵਿੰਦ ਕੇਜਰੀਵਾਲ ਨੂੰ ਕੋਰਟ ਤੋਂ ਵੱਡਾ ਝਟਕਾ, ED ਦੀ ਅਰਜ਼ੀ 'ਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਜਾਰੀ

  
  
Share
  ਦੱਸ ਦੇਈਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜ ਵਾਰ ਸੰਮਨ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਈਡੀ ਸਾਹਮਣੇ ਪੇਸ਼ ਨਹੀਂ ਹੋਏ... ਨਵੀਂ ਦਿੱਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁੱਧਵਾਰ ਨੂੰ ਦਿੱਲੀ ਦੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਈਡੀ ਦੀ ਅਰਜ਼ੀ ’ਤੇ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜ ਵਾਰ ਸੰਮਨ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਈਡੀ ਨੇ ਦਿੱਲੀ ਦੀ ਅਦਾਲਤ ਤੱਕ ਪਹੁੰਚ ਕੀਤੀ ਸੀ।
  LATEST UPDATES