View Details << Back    

Money laundering case: ਅੱਬਾਸ ਅੰਸਾਰੀ ਦੀ ਜ਼ਮਾਨਤ ਪਟੀਸ਼ਨ 'ਤੇ ED ਨੂੰ ਨੋਟਿਸ, ਸੁਪਰੀਮ ਕੋਰਟ ਨੇ ਮੰਗਿਆ ਜਵਾਬ

  
  
Share
  ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਵਿਧਾਇਕ ਅੱਬਾਸ ਅੰਸਾਰੀ ਦੀ ਜ਼ਮਾਨਤ ਪਟੀਸ਼ਨ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ ਹੈ। ਅੱਬਾਸ ਅੰਸਾਰੀ ਗੈਂਗਸਟਰ ਤੋਂ ਸਿਆਸਤਦਾਨ ਬਣੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਦਾ ਪੁੱਤਰ ਹੈ, ਜਿਸ ਦੀ ਕੁਝ ਮਹੀਨੇ ਪਹਿਲਾਂ ਜੇਲ੍ਹ ਵਿੱਚ ਮੌਤ ਹੋ ਗਈ ਸੀ। ਜਸਟਿਸ ਐਮਐਮ ਸੁੰਦਰੇਸ਼ ਤੇ ਸੰਦੀਪ ਮਹਿਤਾ ਦੀ ਬੈਂਚ ਨੇ ਅੰਸਾਰੀ ਵੱਲੋਂ ਦਾਇਰ ਅਪੀਲ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ 'ਚ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ 1 ਮਈ ਨੂੰ ਅੰਸਾਰੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ। ਹਾਈ ਕੋਰਟ ਨੇ 9 ਮਈ ਨੂੰ ਖਾਰਜ ਕਰ ਦਿੱਤੀ ਸੀ ਪਟੀਸ਼ਨ ਹਾਈ ਕੋਰਟ ਨੇ 9 ਮਈ ਨੂੰ ਅੰਸਾਰੀ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਜੋ ਕਿ ਉਸ ਦੇ ਖਿਲਾਫ਼ ਕੇਸ ਵਿੱਚ ਈਡੀ ਦੁਆਰਾ ਪੇਸ਼ ਕੀਤੇ ਫੰਡਾਂ ਦੇ ਸਰੋਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੀ। ਈਡੀ ਨੇ ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਐਸਬੀਐਸਪੀ) ਦੇ ਵਿਧਾਇਕ ਅੰਸਾਰੀ ਖ਼ਿਲਾਫ਼ ਮਨੀ ਲਾਂਡਰਿੰਗ ਰੋਕੂ ਐਕਟ, 2002 ਦੇ ਤਹਿਤ ਪਿਛਲੇ ਤਿੰਨ ਮਾਮਲਿਆਂ ਦੇ ਆਧਾਰ 'ਤੇ ਕੇਸ ਦਰਜ ਕੀਤਾ ਸੀ। ਅੰਸਾਰੀ 'ਤੇ ਇਸ ਮਾਮਲੇ 'ਚ 4 ਨਵੰਬਰ 2022 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਮਊ ਦੇ ਵਿਧਾਇਕ ਇਸ ਸਮੇਂ ਕਾਸਗੰਜ ਜੇਲ੍ਹ ਵਿੱਚ ਬੰਦ ਹਨ।
  LATEST UPDATES