View Details << Back    

Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ

  
  
Share
  ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਸ਼ੁੱਕਰਵਾਰ ਦੇਰ ਰਾਤ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਪੱਟਨ ਖੇਤਰ ਦੇ ਚੱਕ ਟਾਪਰ 'ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਜੰਮੂ-ਕਸ਼ਮੀਰ ਪੁਲਿਸ ਦੇ ਅਨੁਸਾਰ, ਸੁਰੱਖਿਆ ਬਲਾਂ ਦੀ ਤਲਾਸ਼ੀ ਦਲ 'ਤੇ ਅੱਤਵਾਦੀਆਂ ਦੁਆਰਾ ਗੋਲੀਬਾਰੀ ਕਰਨ ਤੋਂ ਬਾਅਦ ਇਹ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋ ਅੱਤਵਾਦੀ ਮਾਰੇ ਗਏ। ਫਿਲਹਾਲ ਇਲਾਕੇ 'ਚ ਅੱਤਵਾਦੀ ਅਤੇ ਉਸ ਦੇ ਗਰੁੱਪ ਦੀ ਪਛਾਣ ਕੀਤੀ ਜਾ ਰਹੀ ਹੈ। ਕਿਸ਼ਤਵਾੜ 'ਚ ਦੋ ਜਵਾਨਾਂ ਸ਼ਹੀਦ ਪਿਛਲੇ ਸ਼ੁੱਕਰਵਾਰ ਨੂੰ ਵੀ ਕਿਸ਼ਤਵਾੜ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਜਿਸ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਸਨ। ਕਿਸ਼ਤਵਾੜ 'ਚ ਜਿਸ ਥਾਂ 'ਤੇ ਹਮਲਾ ਹੋਇਆ, ਉਸ ਤੋਂ 20 ਕਿਲੋਮੀਟਰ ਦੂਰ ਪ੍ਰਧਾਨ ਮੰਤਰੀ ਮੋਦੀ ਇਕ ਜਨ ਸਭਾ ਨੂੰ ਸੰਬੋਧਨ ਕਰਨ ਵਾਲੇ ਹਨ। ਪ੍ਰਧਾਨ ਮੰਤਰੀ ਦੀ ਜਨ ਸਭਾ ਤੋਂ ਕੁਝ ਘੰਟੇ ਪਹਿਲਾਂ ਹੋਏ ਇਸ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ 'ਤੇ ਹਨ।
  LATEST UPDATES