View Details << Back    

Rahul Gandhi : ਸਿੱਖਾਂ ਬਾਰੇ ਦਿੱਤੇ ਬਿਆਨ 'ਤੇ ਰਾਹੁਲ ਗਾਂਧੀ ਕਾਇਮ, ਕਿਹਾ- ਭਾਜਪਾ ਦੇ ਝੂਠ ਦੇ ਸਾਹਮਣੇ ਚੁੱਪ ਨਹੀਂ ਰਹਾਂਗਾ

  
  
Share
  ਨਵੀਂ ਦਿੱਲੀ : Rahul Gandhi on Sikhs : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅਮਰੀਕਾ 'ਚ ਸਿੱਖਾਂ 'ਤੇ ਦਿੱਤੇ ਬਿਆਨ 'ਤੇ ਪਹਿਲੀ ਵਾਰ ਸਪੱਸ਼ਟੀਕਰਨ ਦਿੱਤਾ ਹੈ। ਅਮਰੀਕਾ 'ਚ ਆਪਣੇ ਹਾਲੀਆ ਬਿਆਨਾਂ 'ਤੇ ਗੱਲ ਕਰਦੇ ਹੋਏ ਰਾਹੁਲ ਨੇ ਭਾਜਪਾ 'ਤੇ ਝੂਠ ਫੈਲਾਉਣ ਦਾ ਦੋਸ਼ ਲਗਾਇਆ। ਭਾਜਪਾ 'ਤੇ ਚੁਟਕੀ ਲੈਂਦਿਆਂ ਰਾਹੁਲ ਨੇ ਸਿੱਖਾਂ ਨੂੰ ਪੁੱਛਿਆ ਕਿ ਕੀ ਉਨ੍ਹਾਂ ਦੀ ਗੱਲ 'ਚ ਕੁਝ ਗਲਤ ਹੈ ਅਤੇ ਕੀ ਭਾਰਤ ਅਜਿਹਾ ਦੇਸ਼ ਨਹੀਂ ਹੋਣਾ ਚਾਹੀਦਾ ਜਿੱਥੇ ਹਰ ਭਾਰਤੀ ਬਿਨਾਂ ਕਿਸੇ ਡਰ ਦੇ ਆਪਣੇ ਧਰਮ ਦਾ ਪਾਲਣ ਕਰ ਸਕੇ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਉਨ੍ਹਾਂ ਨੂੰ ਚੁੱਪ ਕਰਵਾਉਣ ਲਈ ਬੇਤਾਬ ਹੈ ਕਿਉਂਕਿ ਉਹ ਸੱਚਾਈ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਸਿੱਖਾਂ ਨੂੰ ਕੀਤਾ ਸਵਾਲ ਰਾਹੁਲ ਨੇ ਅੱਗੇ ਕਿਹਾ ਕਿ ਭਾਜਪਾ ਅਮਰੀਕਾ ਵਿਚ ਮੇਰੇ ਬਿਆਨਾਂ ਨੂੰ ਲੈ ਕੇ ਝੂਠ ਫੈਲਾ ਰਹੀ ਹੈ। ਮੈਂ ਦੇਸ਼-ਵਿਦੇਸ਼ ਵਿੱਚ ਵੱਸਦੇ ਹਰ ਸਿੱਖ ਵੀਰ ਭੈਣ ਨੂੰ ਪੁੱਛਣਾ ਚਾਹੁੰਦਾ ਹਾਂ। ''ਕੀ ਮੈਂ ਜੋ ਕਿਹਾ ਉਸ ਵਿੱਚ ਕੁਝ ਗਲਤ ਹੈ? ਕੀ ਭਾਰਤ ਇੱਕ ਅਜਿਹਾ ਦੇਸ਼ ਨਹੀਂ ਹੋਣਾ ਚਾਹੀਦਾ ਜਿੱਥੇ ਹਰ ਸਿੱਖ ਅਤੇ ਹਰ ਭਾਰਤੀ ਬਿਨਾਂ ਕਿਸੇ ਡਰ ਦੇ ਆਪਣੇ ਧਰਮ ਦੀ ਪਾਲਣਾ ਕਰ ਸਕੇ? ਹਮੇਸ਼ਾ ਦੀ ਤਰ੍ਹਾਂ ਭਾਜਪਾ ਝੂਠ ਦਾ ਸਹਾਰਾ ਲੈ ਰਹੀ ਹੈ। ਉਹ ਮੈਨੂੰ ਚੁੱਪ ਕਰਵਾਉਣ ਲਈ ਬੇਤਾਬ ਹਨ ਕਿਉਂਕਿ ਉਹ ਸੱਚਾਈ ਨੂੰ ਬਰਦਾਸ਼ਤ ਨਹੀਂ ਕਰ ਸਕਦੇ, ਪਰ ਮੈਂ ਹਮੇਸ਼ਾ ਉਨ੍ਹਾਂ ਕਦਰਾਂ-ਕੀਮਤਾਂ ਲਈ ਬੋਲਾਂਗਾ ਜੋ ਭਾਰਤ ਨੂੰ ਪਰਿਭਾਸ਼ਿਤ ਕਰਦੀਆਂ ਹਨ, ਜੋ ਵਿਭਿੰਨਤਾ, ਸਮਾਨਤਾ ਅਤੇ ਪਿਆਰ ਵਿੱਚ ਸਾਡੀ ਏਕਤਾ ਹੈ।'' ਕਲਿੱਪ ਵੀ ਸਾਂਝੀ ਕੀਤੀ ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਆਪਣੇ ਬਿਆਨ ਦੀ ਇੱਕ ਛੋਟੀ ਕਲਿੱਪ ਵੀ ਸਾਂਝੀ ਕੀਤੀ, ਜਿਸ ਵਿੱਚ ਉਹ ਇੱਕ ਸਿੱਖ ਵਿਅਕਤੀ ਦਾ ਜ਼ਿਕਰ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਇਹ ਟਿੱਪਣੀਆਂ ਉਸ ਸਮੇਂ ਆਈਆਂ ਹਨ ਜਦੋਂ ਭਾਜਪਾ ਨੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਕਈ ਸਿੱਖ ਸਮੂਹਾਂ ਦੇ ਸਾਂਝੇ ਬਿਆਨ ਦਾ ਹਵਾਲਾ ਦਿੰਦੇ ਹੋਏ ਆਪਣਾ ਬਿਆਨ ਵਾਪਸ ਲੈਣ ਲਈ ਕਿਹਾ ਸੀ ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਸ ਬਿਆਨ ਨੇ ਦੇਸ਼ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
  LATEST UPDATES