View Details << Back    

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ, ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਬਣੀ ਸਹਿਮਤੀ

  
  
Share
  ਮੁੰਬਈ : ਦੇਵੇਂਦਰ ਫੜਨਵੀਸ (Devendra Fadnavis) ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਹ 5 ਦਸੰਬਰ ਨੂੰ ਆਜ਼ਾਦ ਮੈਦਾਨ 'ਚ ਸਹੁੰ ਚੁੱਕਣਗੇ। ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਦੇਵੇਂਦਰ ਫੜਨਵੀਸ ਦੇ ਨਾਂ 'ਤੇ ਸਹਿਮਤੀ ਬਣ ਗਈ ਹੈ। ਫੜਨਵੀਸ ਨੂੰ ਵਿਧਾਇਕ ਦਲ ਦੀ ਬੈਠਕ 'ਚ ਨੇਤਾ ਚੁਣਿਆ ਗਿਆ ਹੈ। ਵਿਧਾਇਕ ਦਲ ਦੀ ਬੈਠਕ ਦੌਰਾਨ ਕੇਂਦਰੀ ਨਿਗਰਾਨ ਨਿਰਮਲਾ ਸੀਤਾਰਮਨ (Nirmala Sitaraman) ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਵੀ ਮੌਜੂਦ ਸਨ।ਦੇਵੇਂਦਰ ਫੜਨਵੀਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀਆਂ ਤੇ ਐੱਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੌਜੂਦਗੀ ਵਿਚ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
  LATEST UPDATES