View Details << Back    

Farmer's Protest : ਹਾਈਵੇ ਨਾ ਰੋਕੋ, ਲੋਕਾਂ ਦੀ ਸਹੂਲਤ ਦਾ ਰੱਖੋ ਧਿਆਨ; Supreme Court ਨੇ ਜਗਜੀਤ ਸਿੰਘ ਡੱਲੇਵਾਲ ਨੂੰ ਕਹੀ ਇਹ ਗੱਲ

  
  
Share
  Kisan Andolan : ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੁਈਆਂ ਦੇ ਬੈਂਚ ਨੇ ਇਸ ਨਾਲ ਹੀ ਡੱਲੇਵਾਲ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਜਿਨ੍ਹਾਂ ਨੂੰ 26 ਨਵੰਬਰ ਨੂੰ ਪੰਜਾਬ-ਹਰਿਆਣਾ ਬਾਰਡਰ ’ਤੇ ਖਨੌਰੀ ਵਿਰੋਧ ਵਾਲੀ ਥਾਂ ਤੋਂ ਹਟਾ ਦਿੱਤਾ ਗਿਆ ਸੀ। ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਜਮਾਰਗ (ਹਾਈਵੇ) ਠੱਪ ਨਾ ਕਰਨ ਤੇ ਲੋਕਾਂ ਦੀ ਸਹੂਲਤ ਦਾ ਧਿਆਨ ਰੱਖਣ ਲਈ ਸਮਝਾਉਣ। ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹਨ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੁਈਆਂ ਦੇ ਬੈਂਚ ਨੇ ਇਸ ਨਾਲ ਹੀ ਡੱਲੇਵਾਲ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਜਿਨ੍ਹਾਂ ਨੂੰ 26 ਨਵੰਬਰ ਨੂੰ ਪੰਜਾਬ-ਹਰਿਆਣਾ ਬਾਰਡਰ ’ਤੇ ਖਨੌਰੀ ਵਿਰੋਧ ਵਾਲੀ ਥਾਂ ਤੋਂ ਹਟਾ ਦਿੱਤਾ ਗਿਆ ਸੀ। ਬੈਂਚ ਨੇ ਕਿਹਾ ਕਿ ਅਸੀਂ ਦੇਖਿਆ ਹੈ ਕਿ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੇ ਸ਼ਨਿਚਰਵਾਰ ਨੂੰ ਇਕ ਸਾਥੀ ਪ੍ਰਦਰਸ਼ਨਕਾਰੀ ਨੂੰ ਮਰਨ ਵਰਤ ਸਮਾਪਤ ਕਰਨ ਲਈ ਰਾਜ਼ੀ ਵੀ ਕੀਤਾ। ਬੈਂਚ ਨੇ ਇਹ ਵੀ ਕਿਹਾ ਕਿ ਕਿਸਾਨਾਂ ਵੱਲੋਂ ਚੁੱਕੇ ਗਏ ਮੁੱਦਿਆਂ ’ਤੇ ਅਦਾਲਤ ਨੇ ਗ਼ੌਰ ਕੀਤਾ ਹੈ ਤੇ ਪੈਂਡਿੰਗ ਮਾਮਲਿਆਂ ’ਚ ਇਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਬੈਂਚ ਨੇ ਡੱਲੇਵਾਲ ਵੱਲੋਂ ਪੇਸ਼ ਵਕੀਲ ਗੁਨਿੰਦਰ ਕੌਰ ਗਿੱਲ ਨੂੰ ਕਿਹਾ ਕਿ ਜਮਹੂਰੀ ਵਿਵਸਥਾ ’ਚ ਤੁਸੀਂ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰ ਸਕਦੇ ਹੋ, ਪਰ ਧਿਆਨ ਰੱਖੋ ਕਿ ਲੋਕਾਂ ਨੂੰ ਅਸਹੂਲਤ ਨਾ ਹੋਵੇ। ਤੁਸੀਂ ਸਾਰੇ ਜਾਣਦੇ ਹੋ ਕਿ ਖਨੌਰੀ ਬਾਰਡਰ ਪੰਜਾਬ ਲਈ ਜੀਵਨ ਰੇਖਾ ਹੈ। ਅਸੀਂ ਇਸ ’ਤੇ ਟਿੱਪਣੀ ਨਹੀਂ ਕਰ ਰਹੇ ਹਾਂ ਕਿ ਵਿਰੋਧ ਸਹੀ ਹੈ ਜਾਂ ਗ਼ਲਤ। ਜਸਟਿਸ ਕਾਂਤ ਨੇ ਕਿਹਾ ਕਿ ਡੱਲੇਵਾਲ ਨੂੰ ਪ੍ਰਦਰਸ਼ਨਕਾਰੀਆਂ ਨੂੰ ਕਾਨੂੰਨ ਤਹਿਤ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨ ਲਈ ਰਾਜ਼ੀ ਕਰਨਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਉਹ ਇਸ ਸਮੇਂ ਡੱਲੇਵਾਲ ਦੀ ਪਟੀਸ਼ਨ ’ਤੇ ਵਿਚਾਰ ਨਹੀਂ ਕਰ ਰਿਹਾ ਹੈ, ਪਰ ਬਾਅਦ ’ਚ ਉਹ (ਡੱਲੇਵਾਲ) ਇਸ ਮਾਮਲੇ ’ਚ ਸੰਪਰਕ ਕਰ ਸਕਦੇ ਹਨ। ਡੱਲੇਵਾਲ ਨੂੰ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕਰਨ ਤੋਂ ਕੁਝ ਘੰਟੇ ਪਹਿਲਾਂ ਕਥਿਤ ਤੌਰ ’ਤੇ ਖਨੌਰੀ ਬਾਰਡਰ ਤੋਂ ਜ਼ਬਰਦਸਤੀ ਹਟਾ ਕੇ ਲੁਧਿਆਣਾ ਦੇ ਇਕ ਹਸਪਤਾਲ ਲਿਜਾਇਆ ਗਿਆ ਸੀ। 27 ਨਵੰਬਰ ਦੀ ਸ਼ਾਮ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਕਥਿਤ ਨਾਜਾਇਜ਼ ਹਿਰਾਸਤ ਨੂੰ ਚੁਣੌਤੀ ਦਿੰਦੇ ਹੋਏ 29 ਨਵੰਬਰ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਰਿਹਾਅ ਹੋਣ ਤੋਂ ਇਕ ਦਿਨ ਬਾਅਦ 30 ਨਵੰਬਰ ਨੂੰ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ ਖਨੌਰੀ ਬਾਰਡਰ ’ਤੇ ਮਰਨ ਵਰਤ ’ਚ ਸ਼ਾਮਲ ਹੋ ਗਏ। ਸੁਰੱਖਿਆ ਦਸਤਿਆਂ ਵੱਲੋਂ ਕਿਸਾਨਾਂ ਦਾ ਦਿੱਲੀ ਕੂਚ ਰੋਕ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਨੇ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡੇਰਾ ਲਾਇਆ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕਦਮ ਨਾ ਚੁੱਕਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ 18 ਫਰਵਰੀ ਤੋਂ ਬਾਅਦ ਤੋਂ ਕੇਂਦਰ ਨੇ ਉਨ੍ਹਾਂ ਦੇ ਮੁੱਦਿਆਂ ’ਤੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ :- -ਐੱਮਐੱਸਪੀ ਲਈ ਕਾਨੂੰਨੀ ਗਾਰੰਟੀ। -ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਹੋਣ। -ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ। -ਕਿਸਾਨਾਂ ਦੇ ਖੇਤੀ ਕਰਜ਼ੇ ਮਾਫ਼ ਹੋਣ। -ਜ਼ਮੀਨ ਐਕੁਆਇਰ ਐਕਟ, 2013 ਬਹਾਲ ਹੋਵੇ। -2020-21 ’ਚ ਹੋਏ ਕਿਸਾਨ ਅੰਦੋਲਨ ਦੌਰਾਨ ਮਿ੍ਰਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲੇ।
  LATEST UPDATES