View Details << Back    

ਅਮਰੀਕਾ 'ਚ ਚੋਣ ਪ੍ਰਕਿਰਿਆ ਨੂੰ ਲੈ ਕੇ ਟਰੰਪ ਦਾ ਵੱਡਾ ਐਲਾਨ, ਵੋਟ ਪਾਉਣ ਲਈ ਦੇਣਾ ਪਵੇਗਾ ਨਾਗਰਿਕਤਾ ਦਾ ਸਬੂਤ

  
  
Share
  ਅਮਰੀਕਾ 'ਚ ਡੋਨਾਲਡ ਟਰੰਪ ਰਾਸ਼ਟਰਪਤੀ ਬਣਨ ਤੋਂ ਬਾਅਦ ਇਕ ਤੋਂ ਬਾਅਦ ਇਕ ਵਾਰ ਕਰ ਰਹੇ ਹਨ। ਹੁਣ ਟਰੰਪ ਨੇ ਮੰਗਲਵਾਰ ਨੂੰ ਇੱਕ ਮਹੱਤਵਪੂਰਨ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ ਹਨ ਜਿਸ ਵਿੱਚ ਅਮਰੀਕੀ ਚੋਣ ਪ੍ਰਕਿਰਿਆ ਵਿੱਚ ਵਿਆਪਕ ਬਦਲਾਅ ਕੀਤੇ ਗਏ ਹਨ। ਇਸ ਤਹਿਤ ਹੁਣ ਅਮਰੀਕਾ ਵਿੱਚ ਸੰਘੀ ਚੋਣਾਂ ਵਿੱਚ ਵੋਟ ਪਾਉਣ ਲਈ ਅਮਰੀਕੀ ਨਾਗਰਿਕਤਾ ਲਾਜ਼ਮੀ ਹੋਵੇਗੀ। ਇਸਦਾ ਮਤਲਬ ਇਹ ਹੋਵੇਗਾ ਕਿ ਫੈਡਰਲ ਚੋਣਾਂ ਵਿੱਚ ਵੋਟ ਪਾਉਣ ਲਈ ਰਜਿਸਟਰ ਕਰਨ ਲਈ ਨਾਗਰਿਕਤਾ ਦੇ ਦਸਤਾਵੇਜ਼ਾਂ ਦੀ ਲੋੜ ਹੋਵੇਗੀ। ਕੀ ਹੈ ਟਰੰਪ ਦਾ ਫੈਸਲਾ? ਨਾਗਰਿਕਤਾ ਦਾ ਦਸਤਾਵੇਜ਼ੀ ਸਬੂਤ, ਜਿਵੇਂ ਕਿ ਪਾਸਪੋਰਟ, ਵੋਟਰ ਰਜਿਸਟ੍ਰੇਸ਼ਨ ਲਈ ਲਾਜ਼ਮੀ ਹੋਵੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਚੋਣਾਂ ਵਾਲੇ ਦਿਨ ਤੱਕ ਸਾਰੀਆਂ ਬੈਲਟ ਪ੍ਰਾਪਤ ਹੋ ਜਾਣ। ਟਰੰਪ ਮੁਤਾਬਕ ਇਸ ਹੁਕਮ ਦਾ ਮਕਸਦ ਚੋਣਾਂ 'ਚ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਾ ਹੈ। ਆਰਡਰ ਤਹਿਤ, ਵੋਟਰ ਹੁਣ ਨਾਗਰਿਕਤਾ ਦੇ ਦਸਤਾਵੇਜ਼ੀ ਸਬੂਤ ਤੋਂ ਬਿਨਾਂ ਸੰਘੀ ਚੋਣਾਂ ਵਿੱਚ ਵੋਟ ਪਾਉਣ ਲਈ ਰਜਿਸਟਰ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ, ਚੋਣ ਵਾਲੇ ਦਿਨ ਤੱਕ ਸਾਰੇ ਬੈਲਟ ਪੇਪਰ ਪ੍ਰਾਪਤ ਕਰਨੇ ਜ਼ਰੂਰੀ ਹੋਣਗੇ।
  LATEST UPDATES