View Details << Back    

ਟਰੰਪ ਨੇ ਬੀਬੀਸੀ ’ਤੇ 10 ਅਰਬ ਡਾਲਰ ਦਾ ਮਾਣਹਾਨੀ ਦਾਅਵਾ ਠੋਕਿਆ

  
  
Share
  ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਬੀਸੀ ਖਿਲਾਫ਼ ਦਾਇਰ ਮਾਣਹਾਨੀ ਮੁਕੱਦਮੇ ਵਿਚ 10 ਅਰਬ ਡਾਲਰ ਦੇ ਹਰਜਾਨੇ ਦੀ ਮੰਗ ਕੀਤੀ ਹੈ। ਟਰੰਪ ਨੇ ਬ੍ਰਿਟਿਸ਼ ਪ੍ਰਸਾਰਕ ’ਤੇ ਮਾਣਹਾਨੀ ਦੇ ਨਾਲ-ਨਾਲ ਧੋਖੇਬਾਜ਼ ਅਤੇ ਗੈਰਵਾਜਬ ਵਪਾਰਕ ਅਭਿਆਸਾਂ ਦਾ ਦੋਸ਼ ਲਗਾਇਆ ਗਿਆ ਹੈ। 33 ਸਫ਼ਿਆਂ ਦੀ ਅਪੀਲ ਵਿਚ ਬੀਬੀਸੀ ’ਤੇ ਰਾਸ਼ਟਰਪਤੀ ਟਰੰਪ ਨੂੰ ‘ਝੂਠੇ, ਅਪਮਾਨਜਨਕ, ਭੜਕਾਊ ਅਤੇ ਦੁਰਾਚਾਰੀ’ ਵਜੋਂ ਪੇਸ਼ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਬੀਬੀਸੀ ਦੀ ਰਿਪੋਰਟ ਨੂੰ ‘2024 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਦਖਲਅੰਦਾਜ਼ੀ ਅਤੇ ਪ੍ਰਭਾਵਿਤ ਕਰਨ ਦੀ ਇੱਕ ਬੇਸ਼ਰਮੀ ਭਰੀ ਕੋਸ਼ਿਸ਼’ ਕਰਾਰ ਦਿੱਤਾ ਗਿਆ ਹੈ। ਇਸ ਵਿਚ ਬੀਬੀਸੀ ’ਤੇ ‘ਰਾਸ਼ਟਰਪਤੀ ਟਰੰਪ ਦੇ 6 ਜਨਵਰੀ 2021 ਦੇ ਭਾਸ਼ਣ ਦੇ ਦੋ ਪੂਰੀ ਤਰ੍ਹਾਂ ਨਾਲ ਵੱਖ ਵੱਖ ਹਿੱਸਿਆਂ ਨੂੰ ਜੋੜਨ’ ਦਾ ਦੋਸ਼ ਲਗਾਇਆ ਗਿਆ ਹੈ ਤਾਂ ਕਿ ‘ਰਾਸ਼ਟਰਪਤੀ ਟਰੰਪ ਨੇ ਜੋ ਕੁਝ ਕਿਹਾ, ਉਸ ਦੇ ਭਾਵ ਨੂੰ ਗਿਣਮਿੱਥ ਕੇ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਸਕੇ।’’
  LATEST UPDATES