View Details << Back    

SIR process ਵਿੱਚ ਕੋਈ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸੁਪਰੀਮ ਕੋਰਟ

  
  
Share
  ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਕਿਸੇ ਨੂੰ ਵੀ ਅੜਿੱਕਾ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਚੋਣ ਕਮਿਸ਼ਨ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਨੋਟਿਸ ਸਾੜੇ ਗਏ ਸਨ ਤੇ ਇਸ ਮਾਮਲੇ ਵਿਚ ਕੋਈ ਐਫਆਈਆਰ ਵੀ ਦਰਜ ਨਹੀਂ ਕੀਤੀ ਗਈ। ਇਸ ਸਬੰਧੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਵੋਟਰਾਂ ਨੂੰ ਸੂਚੀ ਵਿੱਚੋਂ ਬਾਹਰ ਕੱਢੇ ਜਾਣ ਦੇ ਪ੍ਰਗਟਾਏ ਖ਼ਦਸ਼ੇ ਸਬੰਧੀ ਵੀ ਪਟੀਸ਼ਨ ਦਾਇਰ ਕੀਤੀ ਗਈ ਸੀ। ਚੀਫ਼ ਜਸਟਿਸ ਸੂਰਿਆ ਕਾਂਤ ਦੇ ਬੈਂਚ ਨੇ ਚੋਣ ਕਮਿਸ਼ਨ ਦੇ ਉਸ ਦਾਅਵੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਕਮਿਸ਼ਨ ਦੇ ਨੋਟਿਸ ਸਾੜ ਦਿੱਤੇ ਹਨ। ਇਸ ’ਤੇ ਅਦਾਲਤ ਨੇ ਪੱਛਮੀ ਬੰਗਾਲ ਦੇ ਡੀਜੀਪੀ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ 8,505 ਅਧਿਕਾਰੀਆਂ ਨੂੰ ਇਸ ਕੰਮ ਲਈ ਸਿਖਲਾਈ ਦੇ ਕੇ ਤਾਇਨਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਨਾਲ ਹੀ ਸਪਸ਼ਟ ਕੀਤਾ ਹੈ ਕਿ ਵੋਟਰ ਸੂਚੀ ਬਾਰੇ ਅੰਤਿਮ ਫੈਸਲਾ ਚੋਣ ਅਧਿਕਾਰੀਆਂ ਦਾ ਹੀ ਹੋਵੇਗਾ। ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਸੰਦੇਸ਼ ਜਾਣਾ ਚਾਹੀਦਾ ਹੈ ਕਿ ਦੇਸ਼ ਦਾ ਸੰਵਿਧਾਨ ਸਾਰੇ ਰਾਜਾਂ ’ਤੇ ਬਰਾਬਰ ਲਾਗੂ ਹੁੰਦਾ ਹੈ। ਦੂਜੇ ਪਾਸੇ, ਮਮਤਾ ਬੈਨਰਜੀ ਦੇ ਵਕੀਲ ਨੇ ਚਿੰਤਾ ਜਤਾਈ ਕਿ ਇਸ ਪ੍ਰਕਿਰਿਆ ਰਾਹੀਂ ਯੋਗ ਵੋਟਰਾਂ ਨੂੰ ਵੱਡੇ ਪੱਧਰ ’ਤੇ ਬਾਹਰ ਕੱਢਿਆ ਜਾ ਸਕਦਾ ਹੈ, ਜਿਸ ’ਤੇ ਅਦਾਲਤ ਨੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦਾ ਭਰੋਸਾ ਦਿੱਤਾ।
  LATEST UPDATES