View Details << Back    

Tarn Taran College Shooting: ਪੁਲੀਸ ਨੂੰ ਵਿਦਿਆਰਥੀ ਦੀ ਮੌਤ ਪਿੱਛੇ ‘ਇੱਕਤਰਫ਼ਾ ਪਿਆਰ’ ਦਾ ਸ਼ੱਕ !

  
  
Share
  Tarn Taran college shooting: ਤਰਨਤਾਰਨ ਦੇ ਪਿੰਡ ਉਸਮਾ ਸਥਿਤ ਇੱਕ ਲਾਅ ਕਾਲਜ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪਹਿਲੇ ਸਾਲ ਦੇ ਇੱਕ ਵਿਦਿਆਰਥੀ ਨੇ ਆਪਣੀ ਹੀ ਜਮਾਤ ਦੀ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਪ੍ਰਿੰਸ ਰਾਜ ਵਜੋਂ ਹੋਈ ਹੈ, ਜਿਸ ਨੇ ਲੈਕਚਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਲਾਸ ਰੂਮ ਵਿੱਚ ਦਾਖਲ ਹੋ ਕੇ ਸੰਦੀਪ ਕੌਰ ਨਾਂ ਦੀ ਵਿਦਿਆਰਥਣ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਸੰਦੀਪ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਖੌਫ਼ਨਾਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਪ੍ਰਿੰਸ ਨੇ ਉਸੇ ਪਿਸਤੌਲ ਨਾਲ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਦੀ ਮੁਢਲੀ ਜਾਂਚ ਵਿੱਚ ਮਾਮਲਾ ‘ਇਕਤਰਫ਼ਾ ਪਿਆਰ’ ਦਾ ਜਾਪਦਾ ਹੈ। ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਵਾਰਦਾਤ ਵਾਲੀ ਥਾਂ ਤੋਂ ਹਥਿਆਰ ਬਰਾਮਦ ਕਰ ਲਿਆ ਗਿਆ ਹੈ। ਪੁਲੀਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਵਿਦਿਆਰਥੀ ਕੋਲ ਪਿਸਤੌਲ ਕਿੱਥੋਂ ਆਇਆ ਅਤੇ ਉਹ ਸੁਰੱਖਿਆ ਦੇ ਬਾਵਜੂਦ ਹਥਿਆਰ ਲੈ ਕੇ ਕਾਲਜ ਦੇ ਅੰਦਰ ਕਿਵੇਂ ਦਾਖਲ ਹੋਇਆ।
  LATEST UPDATES