View Details << Back    

PM Modi ਜਨਰਲ Naravane ਦੀ ਕਿਤਾਬ ਤੋਂ ਡਰ ਗਏ, ਇਸ ਲਈ ਲੋਕ ਸਭਾ ਨਹੀਂ ਆਏ: ਰਾਹੁਲ ਗਾਂਧੀ

  
  
Share
  Rahul Gandhi On PM Modi: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਸਾਬਕਾ ਫੌਜ ਮੁਖੀ ਐਮ.ਐਮ. ਨਰਵਣੇ (Naravane) ਦੀ ਕਿਤਾਬ ਨਾਲ ਜੁੜੇ ਮੁੱਦਿਆਂ ਤੋਂ ਡਰ ਕੇ ਸਦਨ ਵਿੱਚ ਨਹੀਂ ਆਏ। ਰਾਹੁਲ ਨੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਪਿਛਲੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਸੰਸਦ ਮੈਂਬਰਾਂ ਤੋਂ ਖਤਰਾ ਸੀ। ਉਨ੍ਹਾਂ ਚੁਣੌਤੀ ਦਿੰਦਿਆਂ ਕਿਹਾ, “ਜੇਕਰ ਕਿਸੇ ਨੇ ਪ੍ਰਧਾਨ ਮੰਤਰੀ ਨੂੰ ਧਮਕੀ ਦਿੱਤੀ ਹੈ ਤਾਂ ਸਰਕਾਰ ਉਸ ਵਿਰੁੱਧ FIR ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ?” ਰਾਹੁਲ ਅਨੁਸਾਰ ਸਰਕਾਰ ਅਸਲ ਵਿੱਚ ਸੱਚ ਦਾ ਸਾਹਮਣਾ ਕਰਨ ਤੋਂ ਘਬਰਾ ਰਹੀ ਹੈ ਅਤੇ ਮੈਂਬਰਾਂ ’ਤੇ ਲਾਏ ਗਏ ਦੋਸ਼ ਸਿਰਫ਼ ਇੱਕ ਬਹਾਨਾ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਬਜਟ ਅਤੇ ਅਮਰੀਕੀ ਡੀਲ ’ਤੇ ਬਹਿਸ ਕਰਵਾਉਣ ਤੋਂ ਡਰ ਰਹੀ ਹੈ ਕਿਉਂਕਿ ਇਸ ਦਾ ਕਿਸਾਨਾਂ ’ਤੇ ਮਾੜਾ ਅਸਰ ਪਵੇਗਾ।
  LATEST UPDATES