View Details << Back    

ਇਜ਼ਰਾਈਲ ਅਤੇ ਅਮਰੀਕਾ ਵੱਲੋਂ ਈਰਾਨ 'ਤੇ ਬੰਬਾਰੀ ਤੋਂ ਬਾਅਦ ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ

  
  
Share
  ਇਜ਼ਰਾਈਲ ਵੱਲੋਂ ਅਮਰੀਕਾ ਨਾਲ ਮਿਲ ਕੇ ਈਰਾਨ ਵਿਰੁੱਧ ਹਮਲੇ ਤੋਂ ਬਾਅਦ, ਭਾਰਤ ਨੇ ਇਜ਼ਰਾਈਲ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ "ਬੇਹੱਦ ਸਾਵਧਾਨੀ ਵਰਤਣ ਅਤੇ ਹਰ ਸਮੇਂ ਚੌਕਸ ਰਹਿਣ" ਲਈ ਕਿਹਾ ਹੈ। ਆਪਣੀ ਐਡਵਾਈਜ਼ਰੀ ਵਿੱਚ ਭਾਰਤ ਨੇ ਕਿਹਾ, "ਖੇਤਰ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ, ਇਜ਼ਰਾਈਲ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਬੇਹੱਦ ਸਾਵਧਾਨੀ ਵਰਤਣ ਅਤੇ ਹਰ ਸਮੇਂ ਚੌਕਸ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।" ਐਕਸ (X) 'ਤੇ ਕੀਤੀ ਗਈ ਪੋਸਟ ਵਿੱਚ ਕਿਹਾ ਗਿਆ, "ਭਾਰਤੀ ਨਾਗਰਿਕਾਂ ਨੂੰ ਸਖ਼ਤ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਜ਼ਰਾਈਲੀ ਅਧਿਕਾਰੀਆਂ ਅਤੇ ਹੋਮ ਫਰੰਟ ਕਮਾਂਡ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ।"
  LATEST UPDATES