View Details << Back    

“ਤਿੰਨ ਜੰਗਾਂ, ਹਜ਼ਾਰਾਂ ਅਤਿਵਾਦੀ ਹਮਲੇ”: ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਨੂੰ ਘੇਰਿਆ

  
  
Share
  ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਵਿਰੁੱਧ ਤਿੱਖਾ ਜਵਾਬੀ ਹਮਲਾ ਕੀਤਾ ਹੈ। ਭਾਰਤ ਨੇ ਸਿੰਧ ਜਲ ਸੰਧੀ (Indus Waters Treaty) ਨੂੰ ਮੁਲਤਵੀ (Abeyance) ਕਰਨ ਦੇ ਆਪਣੇ ਫੈਸਲੇ ਨੂੰ ਜਾਇਜ਼ ਠਹਿਰਾਉਂਦਿਆਂ ਇਸਲਾਮਾਬਾਦ 'ਤੇ ਭਾਰਤ ਵਿਰੁੱਧ ‘ਤਿੰਨ ਜੰਗਾਂ’ ਛੇੜਨ ਅਤੇ ‘ਹਜ਼ਾਰਾਂ ਅਤਿਵਾਦੀ ਹਮਲਿਆਂ’ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ। 'ਵਿਸ਼ਵ ਜਲ ਦਿਵਸ' 'ਤੇ ਸੰਯੁਕਤ ਰਾਸ਼ਟਰ ਦੇ ਇੱਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਨੂੰ ਜਵਾਬ ਦਿੰਦਿਆਂ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧ ਹਰੀਸ਼ ਪਰਵਥਾਨੇਨੀ ਨੇ ਕਿਹਾ ਕਿ ਦਹਾਕਿਆਂ ਤੋਂ ਚੱਲ ਰਹੇ ਸਰਹੱਦ ਪਾਰ ਅਤਿਵਾਦ ਤੋਂ ਬਾਅਦ ਨਵੀਂ ਦਿੱਲੀ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲਗਾਤਾਰ ਦੁਸ਼ਮਣੀ ਦੇ ਮਾਹੌਲ ਵਿੱਚ 1960 ਦੀ ਸੰਧੀ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ।
  LATEST UPDATES