View Details << Back    

ਬੇਅਦਬੀ ਰੋਕੂ ਕਾਨੂੰਨ ਵਿੱਚ ਸੋਧ ਕਰਾਂਗੇ: ਮਾਨ

  
  
Share
  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ ਅੰਮ੍ਰਿਤਸਰ ਦੇ ਸਰਕਟ ਹਾਊਸ ’ਚ ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਸੈਸ਼ਨ ਸੱਦਿਆ ਜਾਵੇਗਾ ਅਤੇ ਸੰਤ ਸਮਾਜ ਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।
  LATEST UPDATES