View Details << Back    

ਵਿਰੋਧੀ ਧਿਰ ਨੇ ਮਹਿਲਾ ਰਾਖਵਾਂਕਰਨ ਦਾ ਵਿਰੋਧ ਕਰਕੇ ਕੀਤਾ ਪਾਪ, ਸਜ਼ਾ ਜ਼ਰੂਰ ਮਿਲੇਗੀ : PM Modi

  
  
Share
  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਸਰਕਾਰ ਦੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਨਾ ਹੋਣ ਦੇ ਕੇ ਔਰਤਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਹੈ। ਵਿਧਾਨ ਸਭਾਵਾਂ ਵਿੱਚ ਮਹਿਲਾ ਰਾਖਵਾਂਕਰਨ ਲਾਗੂ ਕਰਨ ਵਾਲੇ ਬਿੱਲ ਦੇ ਲੋਕ ਸਭਾ ਵਿੱਚ ਡਿੱਗਣ ਤੋਂ ਇੱਕ ਦਿਨ ਬਾਅਦ ਦੇਸ਼ ਦੇ ਨਾਂ ਸੰਬੋਧਨ ਵਿੱਚ ਮੋਦੀ ਨੇ ਕਿਹਾ ਕਿ ਕਾਂਗਰਸ, ਡੀਐੱਮਕੇ, ਟੀਐੱਮਸੀ ਅਤੇ ਸਮਾਜਵਾਦੀ ਪਾਰਟੀ ਵਰਗੀਆਂ ਪਾਰਟੀਆਂ ਨੇ ਆਪਣੇ ਫਾਇਦੇ ਲਈ ਰਾਜਨੀਤੀ ਕੀਤੀ ਹੈ ਜਿਸ ਦਾ ਨੁਕਸਾਨ ਦੇਸ਼ ਦੀਆਂ ਔਰਤਾਂ ਨੂੰ ਹੋਇਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਨ੍ਹਾਂ ਪਾਰਟੀਆਂ ਨੇ ਹੀ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦੀ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ, "ਮੈਂ ਦੇਸ਼ ਦੀਆਂ ਸਾਰੀਆਂ ਔਰਤਾਂ ਤੋਂ ਮੁਆਫ਼ੀ ਮੰਗਦਾ ਹਾਂ''। ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਵਿਰੋਧੀ ਪਾਰਟੀਆਂ ਨੇ ਸੰਸਦ ਵਿੱਚ 'ਨਾਰੀ ਸ਼ਕਤੀ ਵੰਦਨ ਐਕਟ' ਦਾ ਵਿਰੋਧ ਕੀਤਾ, ਉਹ ਔਰਤਾਂ ਦੀ ਤਾਕਤ ਨੂੰ ਬਹੁਤ ਘੱਟ ਸਮਝ ਰਹੀਆਂ ਹਨ।
  LATEST UPDATES