View Details << Back    

ਪਾਕਿਸਤਾਨੀ ਰੱਖਿਆ ਮੰਤਰੀ ਨੇ POK ਦੇ ਪ੍ਰਦਰਸ਼ਨਕਾਰੀਆਂ ਨੂੰ ਭਾਰਤ ਵਰਗਾ 'ਦੁਸ਼ਮਣ' ਦੱਸਿਆ; ਗੱਲਬਾਤ ਕਰਨ ਤੋਂ ਕੀਤਾ ਇਨਕਾਰ

  
  
Share
  ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ ਓ ਕੇ) ਵਿੱਚ ਪ੍ਰਦਰਸ਼ਨਕਾਰੀਆਂ ਨੂੰ ਭਾਰਤ ਵਾਂਗ "ਦੁਸ਼ਮਣ" ਕਰਾਰ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ। ਉੱਥੇ ਹੀ, ਪੀ ਓ ਕੇ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਈਆਂ ਝੜਪਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਬੁੱਧਵਾਰ ਨੂੰ ਵਧ ਕੇ 20 ਹੋ ਗਈ। ਪਾਬੰਦੀਸ਼ੁਦਾ ਜੁਆਇੰਟ ਅਵਾਮੀ ਐਕਸ਼ਨ ਕਮੇਟੀ (ਜੇ ਏ ਏ ਸੀ) ਨੇ ਬੁੱਧਵਾਰ ਨੂੰ ਕਿਹਾ ਕਿ ਸੋਮਵਾਰ ਤੋਂ ਪੀ ਓ ਕੇ ਵਿੱਚ ਸੁਰੱਖਿਆ ਬਲਾਂ ਨਾਲ ਹੋਈਆਂ ਝੜਪਾਂ ਵਿੱਚ ਉਸ ਦੇ ਘੱਟੋ-ਘੱਟ 20 ਵਰਕਰ ਮਾਰੇ ਗਏ ਹਨ ਅਤੇ ਕਈ ਜ਼ਖ਼ਮੀ ਹੋਏ ਹਨ। ਹਾਲਾਂਕਿ, ਅਧਿਕਾਰੀਆਂ ਨੇ ਮ੍ਰਿਤਕਾਂ ਦੀ ਗਿਣਤੀ 'ਤੇ ਸਵਾਲ ਚੁੱਕਦਿਆਂ ਪ੍ਰਦਰਸ਼ਨਕਾਰੀਆਂ 'ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ। ਦੂਜੇ ਪਾਸੇ ਖ਼ਵਾਜਾ ਆਸਿਫ਼ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਕਿਹਾ, "ਪ੍ਰਦਰਸ਼ਨਕਾਰੀਆਂ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਮੈਂ ਉਨ੍ਹਾਂ ਨੂੰ ਭਾਰਤ ਦੀ ਸ਼੍ਰੇਣੀ ਵਿੱਚ ਹੀ ਮੰਨਦਾ ਹਾਂ ਅਤੇ ਉਨ੍ਹਾਂ ਨੂੰ ਪਾਕਿਸਤਾਨ ਦਾ ਦੁਸ਼ਮਣ ਸਮਝਦਾ ਹਾਂ।"
  LATEST UPDATES