View Details << Back    

Punjab Government Jobs: ਸਰਕਾਰੀ ਨੌਕਰੀਆਂ ’ਚ ਮੈਰਿਟ ਦੀ ਬੱਲੇ ਬੱਲੇ

  
  
Share
  Punjab Government Jobs: ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਜਿੱਥੇ ਅੱਜ ਵੀ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਅਤੇ ਸੜਕਾਂ ’ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਉੱਥੇ ਪੰਜਾਬ ਵਿੱਚ ਤਸਵੀਰ ਇਸ ਤੋਂ ਬਿਲਕੁਲ ਉਲਟ ਨਜ਼ਰ ਆਉਂਦੀ ਹੈ। ਹੋਰਨਾਂ ਸੂਬਿਆਂ ਵਿੱਚ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਅਕਸਰ ਕਾਗਜ਼ੀ ਦੇਰੀ, ਘੁਟਾਲਿਆਂ ਅਤੇ ਪਾਰਦਰਸ਼ਤਾ ਦੀ ਘਾਟ ਕਾਰਨ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ ਜਦੋਂਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਕੇ ਇੱਕ ਨਵੀਂ ਅਤੇ ਮਿਸਾਲੀ ਸਕਾਰਾਤਮਕ ਪਹੁੰਚ ਦਰਸਾਈ ਹੈ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਰੁਜ਼ਗਾਰ ਕ੍ਰਾਂਤੀ’ ਨੇ ਸੂਬੇ ਦੇ ਨੌਜਵਾਨਾਂ ਦੀ ਕਿਸਮਤ ਨੂੰ ਨਵਾਂ ਮੋੜ ਦਿੱਤਾ ਹੈ। ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਸਰਕਾਰ ਨੇ 68,000 ਤੋਂ ਵੱਧ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਨਾਲ ਨਿਵਾਜਿਆ ਹੈ। ਇਸ ਇਤਿਹਾਸਕ ਪ੍ਰਾਪਤੀ ਨੇ ਸੂਬੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਇੱਕ ਨਵੀਂ ਉਮੀਦ ਅਤੇ ਸਥਾਈ ਖੁਸ਼ਹਾਲੀ ਦੀ ਲਹਿਰ ਪੈਦਾ ਕਰ ਦਿੱਤੀ ਹੈ।
  LATEST UPDATES