View Details << Back    

Guri Chahal ਕੇਸ: ਅਦਾਲਤੀ ਹੁਕਮਾਂ ਦੇ ਬਾਵਜੂਦ ਪੁਲੀਸ ਵੱਲੋਂ ਅੰਮ੍ਰਿਤਸਰ ਜਬਰ-ਜਨਾਹ ਮਾਮਲੇ ਦੀ ਨਵੀਂ ਜਾਂਚ ਸ਼ੁਰੂ ਨਾ ਕਰਨ ਦਾ ਦੋਸ਼

  
  
Share
  Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਦੀ ਇੱਕ ਔਰਤ ਦੇ ਕਥਿਤ ਅਗਵਾ ਅਤੇ ਜਬਰ ਜਨਾਹ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਹਾਲੇ ਤੱਕ ਨਵੀਂ ਜਾਂਚ ਸ਼ੁਰੂ ਨਹੀਂ ਕੀਤੀ ਗਈ ਹੈ। 27 ਸਾਲਾ ਪੀੜਤਾ ਨੇ ਮੁਹਾਲੀ ਦੇ ਰਹਿਣ ਵਾਲੇ ਅਤੇ ਮੂਲ ਰੂਪ ਵਿੱਚ ਗੁਰਦਾਸਪੁਰ ਦੇ ਰਹਿਣ ਵਾਲੇ ਸੋਸ਼ਲ ਮੀਡੀਆ ਪ੍ਰਭਾਵਕ (ਇਨਫਲੂਐਂਸਰ) ਗੁਰਵਿੰਦਰ ਸਿੰਘ ਉਰਫ਼ ਗੁਰੀ ਚਾਹਲ ਉੱਤੇ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਅਤੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਸੀ। ਇਸ ਘਟਨਾ ਕਾਰਨ ਸਿਆਸੀ ਵਿਵਾਦ ਵੀ ਖੜ੍ਹਾ ਹੋ ਗਿਆ ਸੀ, ਜਿਸ ਵਿੱਚ ਵਿਰੋਧੀ ਧਿਰ ਨੇ ਦੋਸ਼ ਲਾਇਆ ਸੀ ਕਿ ਮੁੱਖ ਮੰਤਰੀ ਦੀ ਪਤਨੀ ਨੇ ਮਾਮਲੇ ਨੂੰ ਦਬਾਉਣ ਲਈ ਰਿਸ਼ਵਤ ਲਈ ਸੀ। ਹਾਲਾਂਕਿ, ਉਨ੍ਹਾਂ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਇਹ ਕੇਸ ਸ਼ੁਰੂ ਵਿੱਚ 29 ਅਪਰੈਲ, 2026 ਨੂੰ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਵਿਖੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ ’ਤੇ ਬੀ.ਐੱਨ.ਐੱਸ. (BNS) ਦੀ ਧਾਰਾ 137(2) ਤਹਿਤ ਦਰਜ ਕੀਤਾ ਗਿਆ ਸੀ ਅਤੇ ਪੀੜਤਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਾਅਦ ਵਿੱਚ ਜਬਰ ਜਨਾਹ ਦੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਸਨ। ਹਾਈ ਕੋਰਟ ਨੇ ਆਪਣੇ 20 ਜੁਲਾਈ ਦੇ ਹੁਕਮ ਵਿੱਚ ਡੀ.ਜੀ.ਪੀ., ਪੰਜਾਬ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ, ਮਹਿਲਾ ਮਾਮਲੇ, ਪੰਜਾਬ ਦੀ ਨਿਗਰਾਨੀ ਹੇਠ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਵਿੱਚ ਇਹ ਵੀ ਹੁਕਮ ਦਿੱਤੇ ਗਏ ਸਨ ਕਿ ਇੱਕ ਸੀਨੀਅਰ ਗਜ਼ਟਿਡ ਪੁਲੀਸ ਅਧਿਕਾਰੀ, ਜੋ ਪਹਿਲਾਂ ਇਸ ਕੇਸ ਨਾਲ ਨਹੀਂ ਜੁੜਿਆ ਹੋਇਆ ਸੀ, ਨੂੰ ਜਾਂਚ ਅਧਿਕਾਰੀ ਵਜੋਂ ਨਿਯੁਕਤ ਕੀਤਾ ਜਾਵੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀ ਨੂੰ ਹੁਕਮ ਦਿੱਤੇ ਗਏ ਸਨ ਕਿ ਉਹ ਹੁਣ ਤੱਕ ਇਕੱਠੀ ਕੀਤੀ ਗਈ ਸਮੱਗਰੀ ਦੀ ਸੁਤੰਤਰ ਤੌਰ 'ਤੇ ਜਾਂਚ ਕਰੇ ਅਤੇ ਨਿਰਪੱਖ, ਬਿਨਾਂ ਕਿਸੇ ਪੱਖਪਾਤ ਦੇ ਅਤੇ ਤੇਜ਼ੀ ਨਾਲ ਜਾਂਚ ਨੂੰ ਨੇਪਰੇ ਚਾੜ੍ਹੇ। ਹਾਲਾਂਕਿ, ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਹਾਲੇ ਤੱਕ ਕੋਈ ਨਵੀਂ ਜਾਂਚ ਸ਼ੁਰੂ ਨਹੀਂ ਕੀਤੀ ਗਈ ਹੈ ਟ੍ਰਿਬਿਊਨ ਨਾਲ ਗੱਲ ਕਰਦਿਆਂ ਪੀੜਤਾ ਦੇ ਪਿਤਾ ਨੇ ਕਿਹਾ, "ਹੁਣ ਤੱਕ ਕਿਸੇ ਵੀ ਅਧਿਕਾਰੀ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਸਾਡੇ ਨਾਲ ਸੰਪਰਕ ਨਹੀਂ ਕੀਤਾ ਹੈ।"
  LATEST UPDATES