View Details << Back    

AAP protest Chandigarh: ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

  
  
Share
  ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੀਜੇਪੀ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ (ਆਪ) ਵੀ ਸੜਕਾਂ ’ਤੇ ਉੱਤਰ ਆਈ ਹੈ। ਅੱਜ ‘ਆਪ’ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 17 ਵਿਖੇ ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਣੇ ਹੋਰ ਵੱਡੀ ਗਿਣਤੀ ਵਿੱਚ ‘ਆਪ’ ਆਗੂ ਪਹੁੰਚੇ, ਜਿਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸੈਕਟਰ 17 ਦੇ ਪੁਲੀਸ ਥਾਣੇ ਵਿੱਚ ਬੰਦ ਕਰ ਦਿੱਤਾ।
  LATEST UPDATES