View Details << Back    

India Canada Trade: ਭਾਰਤ ਨਾਲ ਵਪਾਰਕ ਸਾਂਝ ਵਧਾਉਣ ਲਈ ਕੈਨੇਡਾ ਦੀ ਪਹਿਲਕਦਮੀ

  
  
Share
  Canada India Trade Mission: ਭਾਰਤ ਅਤੇ ਕੈਨੇਡਾ ਵਿਚਾਲੇ ਆਰਥਿਕ ਤੇ ਵਪਾਰਕ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ 12 ਤੋਂ 17 ਅਕਤੂਬਰ ਤੱਕ 300 ਮੈਂਬਰੀ ‘ਟੀਮ ਕੈਨੇਡਾ’ ਵਪਾਰਕ ਵਫ਼ਦ ਦੀ ਅਗਵਾਈ ਕਰਨਗੇ। ਇਸ ਦੌਰੇ ਨੂੰ ਦੋਵਾਂ ਦੇਸ਼ਾਂ ਦੇ ਕਾਰੋਬਾਰੀਆਂ ਲਈ ਨਵੇਂ ਮੌਕਿਆਂ ਦੀ ਭਾਲ ਅਤੇ ਵਪਾਰਕ ਸਹਿਯੋਗ ਵਧਾਉਣ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਪਿਛਲੇ ਤਿੰਨ ਦਹਾਕਿਆਂ ਦੌਰਾਨ ਭਾਰਤ ਭੇਜੇ ਜਾਣ ਵਾਲੇ ਸਭ ਤੋਂ ਵੱਡੇ ਕੈਨੇਡੀਅਨ ਵਪਾਰਕ ਵਫ਼ਦਾਂ ਵਿੱਚੋਂ ਇੱਕ ਹੈ। ਵਫ਼ਦ ਦਾ ਮੁੱਖ ਕੇਂਦਰ ਮੁੰਬਈ ਅਤੇ ਬੰਗਲੁਰੂ ਹੋਣਗੇ, ਜਿੱਥੇ ਕੈਨੇਡੀਅਨ ਕੰਪਨੀਆਂ ਭਾਰਤੀ ਉਦਯੋਗਪਤੀਆਂ, ਨਿਵੇਸ਼ਕਾਂ ਅਤੇ ਕਾਰੋਬਾਰੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨਗੀਆਂ। ਇਸ ਦਾ ਉਦੇਸ਼ ਨਿਰਯਾਤ ਦੇ ਨਵੇਂ ਮੌਕੇ ਲੱਭਣ, ਸਾਂਝੇ ਉੱਦਮਾਂ ਨੂੰ ਉਤਸ਼ਾਹਿਤ ਕਰਨ ਅਤੇ ਕੈਨੇਡਾ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਨਾਲ ਦੋਵਾਂ ਮੁਲਕਾਂ ਦੀ ਆਰਥਿਕ ਭਾਈਵਾਲੀ ਮਜ਼ਬੂਤ ਕਰਨਾ ਹੈ। ਭਾਰਤ ਦਾ ਵਿਸ਼ਾਲ ਬਾਜ਼ਾਰ ਕੈਨੇਡੀਅਨ ਕੰਪਨੀਆਂ ਲਈ ਖ਼ਾਸ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਅੰਕੜਿਆਂ ਅਨੁਸਾਰ, ਸਾਲ 2025 ਵਿੱਚ ਦੋਵਾਂ ਦੇਸ਼ਾਂ ਵਿਚਾਲੇ ਵਸਤਾਂ ਅਤੇ ਸੇਵਾਵਾਂ ਦਾ ਦੁਵੱਲਾ ਵਪਾਰ 30.4 ਅਰਬ ਕੈਨੇਡੀਅਨ ਡਾਲਰ ਤੱਕ ਪਹੁੰਚ ਗਿਆ। ਵਪਾਰਕ ਮਿਸ਼ਨ ਦੌਰਾਨ ਏਅਰੋਸਪੇਸ ਤੇ ਪੁਲਾੜ ਤਕਨਾਲੋਜੀ, ਸਾਫ਼ ਊਰਜਾ, ਸੂਚਨਾ ਤੇ ਸੰਚਾਰ ਤਕਨਾਲੋਜੀ, ਜੀਵਨ ਵਿਗਿਆਨ, ਸਿਹਤ ਸੇਵਾਵਾਂ, ਖੇਤੀਬਾੜੀ-ਭੋਜਨ ਅਤੇ ਜੰਗਲਾਤ ਉਤਪਾਦਾਂ ਵਰਗੇ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਭਾਰਤ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਊਰਜਾ ਦੀ ਵਧਦੀ ਮੰਗ ਅਤੇ ਵਾਤਾਵਰਨ ਪੱਖੀ ਤਕਨਾਲੋਜੀਆਂ ਦੀ ਲੋੜ ਕੈਨੇਡੀਅਨ ਕੰਪਨੀਆਂ ਲਈ ਸਹਿਯੋਗ ਦੇ ਨਵੇਂ ਰਾਹ ਖੋਲ੍ਹ ਸਕਦੀ ਹੈ।
  LATEST UPDATES