View Details << Back

Queen Elizabeth II state funeral: ਮਹਾਰਾਣੀ ਐਲਿਜ਼ਾਬੈਥ II ਦਾ ਸਸਕਾਰ, 10 ਦਿਨਾਂ 'ਚ ਪੂਰੀਆਂ ਹੋਣਗੀਆਂ ਸ਼ਾਹੀ ਰਸਮਾਂ

  ਲੰਡਨ। ਮਹਾਰਾਣੀ ਐਲਿਜ਼ਾਬੈਥ II ਦੀ ਅੰਤਿਮ ਵਿਦਾਈ 10 ਦਿਨਾਂ ਵਿੱਚ ਵੈਸਟਮਿੰਸਟਰ ਐਬੇ ਵਿੱਚ ਹੋਵੇਗੀ। ਮਹਾਰਾਣੀ ਦਾ ਤਾਬੂਤ ਵੈਸਟਮਿੰਸਟਰ ਹਾਲ ਵਿੱਚ ਰੱਖਿਆ ਜਾਵੇਗਾ ਜਿੱਥੇ ਰਾਸ਼ਟਰ ਸ਼ਰਧਾਂਜਲੀ ਭੇਟ ਕਰੇਗਾ। ਸਭ ਤੋਂ ਲੰਬੇ ਸਮੇਂ ਤੱਕ ਰਾਜ ਕਰਨ ਵਾਲੀ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ ਵੀਰਵਾਰ ਨੂੰ ਸਕਾਟਲੈਂਡ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 96 ਸਾਲ ਸੀ। ਬ੍ਰਿਟੇਨ 'ਤੇ 70 ਸਾਲਾਂ ਤੱਕ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੈਥ ਦੂਜੀ ਦੀ ਮੌਤ ਤੋਂ ਬਾਅਦ ਸਾਬਕਾ ਪ੍ਰਿੰਸ ਚਾਰਲਸ ਹੁਣ ਬ੍ਰਿਟੇਨ ਦੇ ਨਵੇਂ ਰਾਜਾ ਹੋਣਗੇ ਅਤੇ ਉਨ੍ਹਾਂ ਦੀ ਪਤਨੀ ਕੈਮਿਲਾ ਪਾਰਕਰ ਦੇਸ਼ ਦੀ ਨਵੀਂ ਮਹਾਰਾਣੀ ਹੋਵੇਗੀ।

ਮਹਾਰਾਣੀ ਦਾ ਅੰਤਿਮ ਸੰਸਕਾਰ ਵੈਸਟਮਿੰਸਟਰ ਐਬੇ ਵਿਖੇ ਦੋ ਹਫ਼ਤਿਆਂ ਦੇ ਅੰਦਰ ਕੀਤਾ ਜਾਵੇਗਾ, ਹਾਲਾਂਕਿ ਅਜੇ ਤੱਕ ਇੱਕ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸਦਾ ਐਲਾਨ (Buckingham Palace)ਦੁਆਰਾ ਕੀਤਾ ਜਾਵੇਗਾ।
  ਖਾਸ ਖਬਰਾਂ