View Details << Back

ਖਾਲਸਾ ਛਾਉਣੀ ਪਲੰਪਟਨ ਵਿੱਖੇ ਕਰਵਾਇਆ ਗਿਆ ਮਿੰਨੀ ਖੇਡ ਮੇਲਾ, ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੇ ਖੇਡਾਂ 'ਚ ਲਿਆ ਹਿੱਸਾ

  ਮੈਲਬੌਰਨ:- ਇੱਥੋਂ ਦੇ ਉੱਤਰ- ਪੱਛਮ ਵਿੱਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਵਿਖੇ ਦਸਵੇਂ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ। ।ਖੇਡ ਮੇਲੇ ਵਿੱਚ ਬਾਸਕਟਬਾਲ ,ਦੌੜਾਂ, ਬੀਬੀਆਂ ਦੀ ਚਾਟੀ ਦੌੜ, ਮਿਊਜ਼ੀਕਲ ਚੇਅਰ, ਰੱਸਾਕਸ਼ੀ, ਡੰਡ ,ਵਾਲੀਬਾਲ, ਬੱਚਿਆਂ ਦੀਆਂ ਦੌੜਾਂ ਆਦਿ ਦੇ ਮੁਕਾਬਲੇ ਕਰਵਾਏ ਗਏ ।ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਜੀ ਦੇ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਅਰਦਾਸ ਉਪਰੰਤ ਖੇਡ ਮੇਲੇ ਦੀ ਆਰੰਭਤਾ ਕੀਤੀ ਗਈ।

ਖੇਡ ਮੇਲੇ ਵਿੱਚ ਹੋਈਆਂ ਹਰੇਕ ਖੇਡਾਂ ਵਿੱਚ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਤੇ ਬੀਬੀਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਦੌੜਾਂ ਦੇ ਮੁਕਾਬਲਿਆਂ ਵਿੱਚ 4 ਸਾਲ ਤੋਂ ਲੈ ਕੇ 70 ਸਾਲ ਤੱਕ ਦੇ ਬੱਚਿਆਂ,ਨੌਜਵਾਨਾਂ,ਬੀਬੀਆਂ ਤੇ ਬਜ਼ੁਰਗਾਂ ਨੇ ਭਾਗ ਲਿਆ। ਮਰਦਾਂ ਦੇ ਰੱਸਾਕਸ਼ੀ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਡੰਡ ਮਾਰਨ ਦੇ ਮੁਕਾਬਲੇ ਵੀ ਕਾਫੀ ਦਿਲਚਸਪ ਸਨ ਤੇ ਜੇਤੂਆਂ ਨੂੰ ਕਈ ਤਰ੍ਹਾਂ ਦੇ ਆਕਰਸ਼ਕ ਇਨਾਮ ਦਿੱਤੇ ਗਏ। ਖੇਡ ਮੇਲੇ ਵਿੱਚ ਪੰਜਾਬ ਤੋਂ ਆਏ ਮਾਪਿਆਂ ਨੇ ਵੀ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।
  ਖਾਸ ਖਬਰਾਂ