View Details << Back

ਕੇਂਦਰ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ 18 ਮਾਰਚ ਤੱਕ ਲਵੇ ਫੈਸਲਾ : ਸੁਪਰੀਮ ਕੋਰਟ

  ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਮੌਤ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ 18 ਮਾਰਚ ਤੱਕ ਫੈਸਲਾ ਲੈਣ ਲਈ ਕਿਹਾ ਹੈ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ।

ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ, ‘ਅਸੀਂ ਤੁਹਾਨੂੰ ਆਖਰੀ ਮੌਕਾ ਦੇ ਕੇ ਸਮਾਂ ਦੇ ਰਹੇ ਹਾਂ। ਜਾਂ ਤਾਂ ਤੁਸੀਂ ਕੋਈ ਫੈਸਲਾ ਲਓ ਜਾਂ ਅਸੀਂ ਯੋਗਤਾ ਦੇ ਆਧਾਰ 'ਤੇ ਸੁਣਾਵਾਈ ਕਰਾਂਗੇ।


ਬੈਂਚ ਵਿੱਚ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਵੀ ਸ਼ਾਮਲ ਹਨ। ਬੈਂਚ ਰਾਜੋਆਣਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ, ਜਿਸ ਨੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿਚ ਬੇਲੋੜੀ ਦੇਰੀ ਦੇ ਆਧਾਰ 'ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਹੈ। ਸੁਣਵਾਈ ਦੀ ਸ਼ੁਰੂਆਤ 'ਚ ਮਹਿਤਾ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਹਿਮ ਦੀ ਪਟੀਸ਼ਨ 'ਤੇ ਵਿਚਾਰ ਚੱਲ ਰਿਹਾ ਹੈ। ਉਸ ਨੇ ਬੈਂਚ ਨੂੰ ਛੇ ਹਫ਼ਤਿਆਂ ਦਾ ਸਮਾਂ ਦੇਣ ਦੀ ਬੇਨਤੀ ਕੀਤੀ। ਜਦੋਂ ਕਿ ਰਾਜੋਆਣਾ ਦੇ ਵਕੀਲ ਨੇ ਬੈਂਚ ਅੱਗੇ ਦਲੀਲ ਦਿੱਤੀ ਕਿ ਉਨ੍ਹਾਂ ਦਾ ਮੁਵੱਕਿਲ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ।
  ਖਾਸ ਖਬਰਾਂ